ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, CBI ਨੇ ਦਰਜ ਕੀਤਾ ਇਕ ਹੋਰ ਮਾਮਲਾ

Thursday, Mar 16, 2023 - 04:38 PM (IST)

ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, CBI ਨੇ ਦਰਜ ਕੀਤਾ ਇਕ ਹੋਰ ਮਾਮਲਾ

ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਸ਼ਰਾਬ ਘਪਲੇ ਮਾਮਲੇ ਮਗਰੋਂ ਹੁਣ ਸੀ. ਬੀ. ਆਈ. ਨੇ ਜਾਸੂਸੀ ਕਾਂਡ 'ਚ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੀ. ਬੀ. ਆਈ. ਨੇ ਫੀਡਬੈਕ ਯੂਨਿਟ ਮਾਮਲੇ 'ਚ ਮਨੀਸ਼ 'ਤੇ ਕੇਸ ਦਰਜ ਕੀਤਾ ਹੈ। ਸਿਸੋਦੀਆ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਾਲ 2016 'ਚ ਇਕ ਫੀਡਬੈਕ ਯੂਨਿਟ (FBU) ਤਿਆਰ ਕੀਤੀ ਸੀ। ਇਸ ਯੂਨਿਟ ਵਿਚ ਕਈ ਲੋਕਾਂ ਦੀ ਜਾਸੂਸੀ ਕੀਤੀ ਗਈ। ਦੋਸ਼ ਹੈ ਕਿ ਇਸ ਯੂਨਿਟ 'ਚ ਭਰਤੀ ਲਈ ਕੇਂਦਰ ਸਰਕਾਰ ਤੋਂ ਆਗਿਆ ਨਹੀਂ ਲਈ ਸੀ। 

ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆਂ ਦੀਆਂ ਵਧੀਆਂ ਮੁਸ਼ਕਲਾਂ, ਗ੍ਰਹਿ ਮੰਤਰਾਲਾ ਨੇ CBI ਨੂੰ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

ਸੀ. ਬੀ. ਆਈ. ਨੇ ਆਪਣੀ FIR 'ਚ ਮਨੀਸ਼ ਸਿਸੋਦੀਆ ਤੋਂ ਇਲਾਵਾ 5 ਹੋਰ ਲੋਕਾਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਹੈ। ਇਨ੍ਹਾਂ ਵਿਚ 1992 ਬੈਚ ਦੇ ਆਈ. ਆਰ. ਐੱਸ (ਭਾਰਤੀ ਮਾਲ ਸੇਵਾ) ਅਧਿਕਾਰੀ ਸੁਕੇਸ਼ ਕੁਮਾਰ ਜੈਨ (ਜੋ ਉਸ ਸਮੇਂ ਵਿਜੀਲੈਂਸ ਸਕੱਤਰ ਸੀ), ਸੇਵਾਮੁਕਤ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ) ਦੇ ਡਿਪਟੀ ਇੰਸਪੈਕਟਰ ਜਨਰਲ (ਡੀ. ਆਈ. ਜੀ) ਰਾਕੇਸ਼ ਕੁਮਾਰ ਸਿਨਹਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਿਨਹਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਸ਼ੇਸ਼ ਸਲਾਹਕਾਰ ਅਤੇ FBU ਵਿਚ ਸੰਯੁਕਤ ਨਿਰਦੇਸ਼ਕ ਵਜੋਂ ਕੰਮ ਕਰ ਰਹੇ ਸਨ। ਇਨ੍ਹਾਂ ਤੋਂ ਇਲਾਵਾ ਇੰਟੈਲੀਜੈਂਸ ਬਿਊਰੋ ਦੇ ਸਾਬਕਾ ਸੰਯੁਕਤ ਡਿਪਟੀ ਡਾਇਰੈਕਟਰ ਪ੍ਰਦੀਪ ਕੁਮਾਰ ਪੁੰਜ (ਜੋ ਫੀਡਬੈਕ ਯੂਨਿਟ ਦੇ ਡਿਪਟੀ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ)। ਸੀ. ਆਈ. ਐੱਸ. ਐੱਫ ਦੇ ਸੇਵਾਮੁਕਤ ਅਸਿਸਟੈਂਟ ਕਮਾਂਡੈਂਟ ਸਤੀਸ਼ ਖੇਤਰਪਾਲ (ਜੋ ਫੀਡਬੈਕ ਅਫਸਰ ਵਜੋਂ ਕੰਮ ਕਰ ਰਹੇ ਸਨ) ਅਤੇ ਗੋਪਾਲ ਮੋਹਨ (ਜੋ ਕਿ ਫੀਡਬੈਕ ਯੂਨਿਟ ਦੇ ਡਿਪਟੀ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  CBI ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ 'ਤੇ ਸਿਸੋਦੀਆ ਦਾ ਬਿਆਨ ਆਇਆ ਸਾਹਮਣੇ

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਖ਼ੁਫੀਆ ਸਿਆਸੀ ਜਾਣਕਾਰੀ ਇਕੱਠੀ ਕਰਨ ਦੇ ਸਬੰਧਿਤ ਮਾਮਲੇ 'ਚ ਸੀ. ਬੀ. ਆਈ. ਨੂੰ ਦਿੱਲੀ ਦੇ ਸਾਬਕਾ ਡਿਪਟੀ ਮਨੀਸ਼ ਸਿਸੋਦੀਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। ਦਿੱਲੀ ਉਪ ਰਾਜਪਾਲ ਦੇ ਪ੍ਰਧਾਨ ਸਕੱਤਰ ਨੂੰ ਭੇਜੀ ਗਈ ਚਿੱਠੀ ਵਿਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ-17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਸਿਸੋਦੀਆ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ। ਸਿਸੋਦੀਆ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

ਇਹ ਵੀ ਪੜ੍ਹੋ- ਤੁਸੀਂ ਮੈਨੂੰ ਜੇਲ੍ਹ 'ਚ ਸੁੱਟ ਕੇ ਪਰੇਸ਼ਾਨ ਕਰ ਸਕਦੇ ਹੋ ਪਰ ਮੇਰਾ ਹੌਂਸਲਾ ਨਹੀਂ ਤੋੜ ਸਕਦੇ : ਸਿਸੋਦੀਆ


author

Tanu

Content Editor

Related News