ਆਬਕਾਰੀ ਨੀਤੀ ਮਾਮਲਾ : CBI ਨੇ ਕੇਜਰੀਵਾਲ ਖ਼ਿਲਾਫ਼ ਦੋਸ਼ ਪੱਤਰ ਕੀਤਾ ਦਾਖ਼ਲ
Monday, Jul 29, 2024 - 11:20 AM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸੋਮਵਾਰ ਨੂੰ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀ ਨੇ ਰਾਊਜ ਐਵੇਨਿਊ ਸਥਿਤ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੇ ਸਾਹਮਣੇ ਦੋਸ਼ ਪੱਤਰ ਦਾਖ਼ਲ ਕੀਤਾ।
ਦੱਸਣਯੋਗ ਹੈ ਕਿ 20 ਜੂਨ ਨੂੰ ਕੇਜਰੀਵਾਲ ਨੂੰ ਦਿੱਲੀ ਦੀ ਅਦਾਲਤ ਨੇ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੱਤੀ ਸੀ। ਕੇਜਰੀਵਾਲ ਨੂੰ ਈ.ਡੀ ਅਤੇ ਸੀ. ਬੀ. ਆਈ. ਨੇ ਕ੍ਰਮਵਾਰ 21 ਮਾਰਚ ਅਤੇ 26 ਜੂਨ ਨੂੰ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਗ੍ਰਿਫਤਾਰ ਕੀਤਾ ਸੀ। ਆਬਕਾਰੀ ਨੀਤੀ 2022 'ਚ ਰੱਦ ਕਰ ਦਿੱਤੀ ਗਈ ਸੀ। ਸੀ. ਬੀ. ਆਈ ਅਤੇ ਈ.ਡੀ ਮੁਤਾਬਕ ਆਬਕਾਰੀ ਨੀਤੀ ਵਿਚ ਸੋਧ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਅਣਉੱਚਿਤ ਲਾਭ ਦਿੱਤੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8