''ਆਪ'' ਦਾ ਦਾਅਵਾ- ਸਿਸੋਦੀਆ ਨੂੰ ਤੰਗ ਕਰ ਰਹੀ ਹੈ CBI, ਜ਼ਬਰਨ ਕਰਵਾਉਣਾ ਚਾਹੁੰਦੀ ਹੈ ਦਸਤਖ਼ਤ

03/05/2023 5:55:54 PM

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੌਰਭ ਭਾਰਦਵਾਜ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਤੰਗ ਕਰ ਰਹੀ ਹੈ ਅਤੇ ਉਨ੍ਹਾਂ 'ਤੇ ਝੂਠੇ ਦੋਸ਼ਾਂ ਵਾਲੇ ਕਾਗਜ਼ਾਤ 'ਤੇ ਦਸਤਖ਼ਤ ਕਰਨ ਦਾ ਦਬਾਅ ਬਣਾ ਰਹੀ ਹੈ। ਸੀ.ਬੀ.ਆਈ. ਨੇ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ 'ਚ ਸਹਿਯੋਗ ਨਹੀਂ ਕਰਨ ਅਤੇ ਜਾਂਚਕਰਤਾਵਾਂ ਦੇ ਸਵਾਲਾਂ ਤੋਂ ਬਚਣ ਦੇ ਦੋਸ਼ 'ਚ 26 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਸ਼ਨੀਵਾਰ ਨੂੰ ਸਿਸੋਦੀਆ ਦੀ ਹਿਰਾਸਤ 6 ਮਾਰਚ ਤੱਕ ਵਧਾ ਦਿੱਤੀ ਸੀ। ਸਿਸੋਦੀਆ ਨੇ 28 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਧਿਕਾਰੀਆਂ ਅਨੁਸਾਰ, ਏਜੰਸੀ ਸਿਸੋਦੀਆ ਦੀ ਹਿਰਾਸਤ ਦਾ ਉਪਯੋਗ ਆਬਕਾਰੀ ਨੀਤੀ 'ਤੇ ਮਾਹਿਰ ਕਮੇਟੀ ਦੀਆਂ ਸਿਫ਼ਾਰਿਸ਼ਾਂ 'ਤੇ ਕਾਨੂੰਨੀ ਰਾਏ ਵਾਲੀ ਮਹੱਤਵਪੂਰਨ ਲਾਪਤਾ ਫਾਈਲ ਦਾ ਪਤਾ ਲਗਾਉਣ ਲਈ ਕਰਨਾ ਚਾਹੁੰਦੀ ਹੈ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

PunjabKesari

ਭਾਰਦਵਾਜ ਨੇ ਐਤਵਾਰ ਨੂੰ ਕਿਹਾ,''ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵਲੋਂ ਤੰਗ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਵਾਲੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਸੀ.ਬੀ.ਆਈ. ਕੋਲ ਸਿਸੋਦੀਆ ਲਈ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੇ ਕਦੇ ਵੀ ਕਿਸੇ ਸਬੂਤ ਦੇ ਗਾਇਬ ਹੋਣ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।'' 5 ਦਿਨਾਂ ਦੀ ਸੀ.ਬੀ.ਆਈ. ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਸ਼ਨੀਵਾਰ ਨੂੰ ਅਦਾਲਤ 'ਚ ਪੇਸ਼ ਕੀਤੇ ਗਏ ਸਿਸੋਦੀਆ ਨੇ ਦਾਅਵਾ ਕੀਤਾ ਕਿ ਉਹ 8 ਤੋਂ 9 ਘੰਟੇ ਤੱਕ ਬੈਠੇ ਰਹੇ ਅਤੇ ਵਾਰ-ਵਾਰ ਇਕ ਹੀ ਸਵਾਲ ਦਾ ਜਵਾਬ ਦੇ ਰਹੇ ਹਨ।'' ਸਿਸੋਦੀਆ ਨੇ ਇਸ ਨੂੰ ਮਾਨਸਿਕ ਉਤਪੀੜਨ ਕਰਾਰ ਦਿੱਤਾ। ਇਸੇ 'ਤੇ ਪਿਛਲੀ ਸੁਣਵਾਈ 'ਤੇ ਸੀ.ਬੀ.ਆਈ. ਨੂੰ ਦੋਸ਼ੀ 'ਤੇ 'ਥਰਡ ਡਿਗਰੀ' ਦਾ ਇਸਤੇਮਾਲ ਨਹੀਂ ਕਰਨ ਦਾ ਨਿਰਦੇਸ਼ ਦੇਣ ਵਾਲੇ ਜੱਜ ਨੇ ਜਾਂਚ ਏਜੰਸੀ ਨੂੰ ਕਿਹਾ ਕਿ ਇਕ ਹੀ ਸਵਾਲ ਵਾਰ-ਵਾਰ ਨਾ ਪੁੱਛੋ। ਜੇਰਕ ਤੁਹਾਡੇ ਕੋਲ ਕੁਝ ਨਵਾਂ ਹੈ ਤਾਂ ਉਨ੍ਹਾਂ ਤੋਂ ਪੁੱਛੋ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News