ਸੱਤਿਆਪਾਲ ਮਲਿਕ ਦੇ ਦੋਸ਼ਾਂ ਦੀ ਜਾਂਚ ਲਈ CBI ਨੂੰ ਮਨਜ਼ੂਰੀ ਦਿੱਤੀ ਗਈ : ਮਨੋਜ ਸਿਨਹਾ

03/25/2022 5:57:00 PM

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਵਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮਲਿਕ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਰਾਜਪਾਲ ਰਹਿੰਦੇ ਹੋਏ 2 ਫਾਈਲਾਂ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨੂੰ ਰਿਸ਼ਵਤ ਦਾ ਪ੍ਰਸਤਾਵ ਦਿੱਤਾ ਗਿਆ ਸੀ। ਸਿਨਹਾ ਨੇ ਕਿਹਾ ਕਿ ਜਾਂਚ ਤੋਂ ਸਭ ਸਾਫ਼ ਹੋ ਜਾਵੇਗਾ। ਮਲਿਕ ਨੇ ਪਿਛਲੇ ਸਾਲ ਅਕਤੂਬਰ 'ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 'ਅੰਬਾਨੀ' ਅਤੇ 'ਆਰ.ਐੱਸ.ਐੱਸ. ਨਾਲ ਸੰਬੰਧਤ ਇਕ ਵਿਅਕਤੀ' ਦੀਆਂ ਫਾਈਲਾਂ ਅੱਗੇ ਵਧਾਉਣ ਲਈ ਉਨ੍ਹਾਂ ਨੂੰ 300 ਕਰੋੜ ਰੁਪਏ ਰਿਸ਼ਵਤ ਦਾ ਪ੍ਰਸਤਾਵ ਦਿੱਤਾ ਗਿਆ ਸੀ।

ਮਲਿਕ ਹੁਣ ਮੇਘਾਲਿਆ ਦੇ ਰਾਜਪਾਲ ਹਨ ਅਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਪ੍ਰਸਤਾਵ ਠੁਕਰਾ ਦਿੱਤਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਇਸ ਫ਼ੈਸਲੇ ਦਾ ਇਹ ਕਹਿੰਦੇ ਹੋਏ ਸਮਰਥਨ ਕੀਤਾ ਸੀ ਕਿ ਭ੍ਰਿਸ਼ਟਾਚਾਰ 'ਤੇ ਕੋਈ ਸਮਝੌਤਾ ਨਹੀਂ ਕਰਨਾ ਚਾਹੀਦਾ। ਸਿਨਹਾ ਨੇ ਕਿਹਾ,''ਇੰਨੇ ਵੱਡੇ ਅਹੁਦੇ 'ਤੇ ਬੈਠਾ ਕੋਈ ਵਿਅਕਤੀ ਜੇਕਰ ਅਜਿਹਾ ਕੁਝ ਕਹਿ ਰਿਹਾ ਹੈ ਤਾਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਅਸੀਂ ਦੋਹਾਂ ਦੇਸ਼ਾਂ ਦੀ ਜਾਂਚ ਲਈ ਸੀ.ਬੀ.ਆਈ. ਨੂੰ ਮਨਜ਼ੂਰੀ ਦੇ ਦਿੱਤੀ ਹੈ।'' ਸਿਨਹਾ ਨੇ ਕਿਹਾ ਕਿ ਉਨ੍ਹਾਂ ਨੇ ਦੋਸ਼ਾਂ ਦਾ ਨੋਟਿਸ ਲਿਆ ਅਤੇ ਫ਼ੈਸਲਾ ਲਿਆ ਕਿ ਸੱਚ ਸਾਹਮਣੇ ਆਉਣਾ ਚਾਹੀਦਾ।


DIsha

Content Editor

Related News