CBI ਨੇ ਭਾਰਤ ''ਚ ਸੋਨੇ ਦੀ ਤਸਕਰੀ ਕਰਨ ਵਾਲੇ ਤਸਕਰਾਂ ਖ਼ਿਲਾਫ਼ FIR ਕੀਤੀ ਦਰਜ
Saturday, Mar 08, 2025 - 02:19 PM (IST)

ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੱਖ-ਵੱਖ ਹਵਾਈ ਅੱਡਿਆਂ ਰਾਹੀਂ ਵਿਦੇਸ਼ ਤੋਂ ਭਾਰਤ 'ਚ ਸੋਨਾ ਲਿਆਉਣ ਵਾਲੇ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੀ.ਬੀ.ਆਈ. ਮਾਲੀਆ ਖੁਫੀਆ ਡਾਇਰੈਕਟੋਰੇਟ (ਡੀਆਰਆਈ) ਨਾਲ ਤਾਲਮੇਲ 'ਚ ਕੰਮ ਕਰ ਰਹੀ ਹੈ, ਜਿਸ ਨੇ ਹਾਲ 'ਚ ਅਦਾਕਾਰਾ ਰਾਨਿਆ ਰਾਵ ਨੂੰ ਬੈਂਗਲੁਰੂ ਦੇ ਕੇਮਪੇਗੌੜਾ ਕੌਮਾਂਤਰੀ ਹਵਾਈ ਅੱਡੇ 'ਤੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 12.56 ਕਰੋੜ ਮੁੱਲ ਦਾ 14.2 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਦੀਆਂ 2 ਟੀਮਾਂ ਜ਼ਰੂਰੀ ਜਾਣਕਾਰੀ ਜੁਟਾਉਣ ਲਈ ਮੁੰਬਈ ਅਤੇ ਬੈਂਗਲੁਰੂ ਹਵਾਈ ਅੱਡਿਆਂ 'ਤੇ ਪਹੁੰਚ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8