SC 'ਚ ਨਵੀਂ ਪਟੀਸ਼ਨ ਦਾਖ਼ਲ, NEET-UG ਪ੍ਰੀਖਿਆ ਰੱਦ ਕਰਨ ਤੇ ਕੋਰਟ ਦੀ ਨਿਗਰਾਨੀ 'ਚ CBI ਜਾਂਚ ਦੀ ਮੰਗ

06/15/2024 6:40:23 PM

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਮੁਤਾਬਕ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਯੂਜੀ 2024 ਨੂੰ ਰੱਦ ਕਰਨ ਅਤੇ  5 ਮਈ ਨੂੰ ਆਯੋਜਿਤ ਪ੍ਰੀਖਿਆ 'ਚ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਿਸੇ ਹੋਰ ਸੁਤੰਤਰ ਏਜੰਸੀ ਦੁਆਰਾ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਪ੍ਰੀਖਿਆ ਵਿੱਚ ਸ਼ਾਮਲ 20 ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ 'ਚ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਅਤੇ ਹੋਰਾਂ ਨੂੰ ਦੁਬਾਰਾ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਸ਼ੁੱਕਰਵਾਰ ਨੂੰ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਗ੍ਰੈਜੂਏਟ)-2024 'ਤੇ ਸਵਾਲ ਉਠਾਉਣ ਵਾਲੀਆਂ ਵੱਖਰੀਆਂ ਪਟੀਸ਼ਨਾਂ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਦੇ ਹੋਏ ਸਿਖਰਲੀ ਅਦਾਲਤ ਨੇ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੀ ਬੇਨਤੀ ਕਰਨ ਵਾਲੀ ਪਟੀਸ਼ਨ 'ਤੇ ਕੇਂਦਰ ਅਤੇ ਐਨਟੀਏ ਤੋਂ ਜਵਾਬ ਮੰਗਿਆ ਸੀ। ਨਵੀਂ ਪਟੀਸ਼ਨ ਅਨੁਸਾਰ "ਵਿਆਪਕ ਬੇਨਿਯਮੀਆਂ ਅਤੇ ਧਾਂਦਲੀ" ਦੇ ਮੱਦੇਨਜ਼ਰ, ਮੁੜ ਪ੍ਰੀਖਿਆ ਸਿਰਫ਼ ਯੋਗ ਵਿਦਿਆਰਥੀਆਂ ਨੂੰ ਮੈਡੀਕਲ ਸੰਸਥਾਵਾਂ ਵਿੱਚ ਦਾਖਲਾ ਲੈਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਐਡਵੋਕੇਟ ਧੀਰਜ ਸਿੰਘ ਦੇ ਜ਼ਰੀਏ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ, ''ਮੀਡੀਆ ਰਿਪੋਰਟਾਂ ਮੁਤਾਬਕ ਪ੍ਰਸ਼ਨ ਪੱਤਰ ਲੀਕ ਹੋਣ ਦੇ ਸਬੰਧ 'ਚ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਜਿਹੀ ਸਥਿਤੀ ਵਿਚ ਪ੍ਰੀਖਿਆ 'ਤੇ ਸਵਾਲ ਖੜ੍ਹੇ ਹੁੰਦੇ ਹਨ।'' ਇਸ ਵਿੱਚ ਕਿਹਾ ਗਿਆ ਹੈ ਕਿ ਐਨਟੀਏ ਦੁਆਰਾ ਐਲਾਨੇ ਗਏ ਨਤੀਜੇ ਵਿੱਚ 67 ਉਮੀਦਵਾਰਾਂ ਨੇ 720 ਵਿੱਚੋਂ 720 ਅੰਕ ਪ੍ਰਾਪਤ ਕੀਤੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਐੱਨਟੀਏ ਦੁਆਰਾ ਐਲਾਨੇ ਗਏ ਨਤੀਜੇ ਵਿੱਚ 67 ਉਮੀਦਵਾਰਾਂ ਨੇ 720 ਵਿੱਚੋਂ 720 ਅੰਕ ਪ੍ਰਾਪਤ ਕੀਤੇ ਹਨ। ਇਸ ਵਿੱਚ ਕਿਹਾ ਗਿਆ ਹੈ, "ਉਪਰੋਕਤ ਬੇਨਿਯਮੀਆਂ ਦੀ ਸੀਬੀਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਜਾਂ ਇਸ ਅਦਾਲਤ ਦੀ ਨਿਗਰਾਨੀ ਹੇਠ ਇੱਕ ਕਮੇਟੀ ਦੁਆਰਾ ਡੂੰਘਾਈ ਨਾਲ ਜਾਂਚ ਦੀ ਲੋੜ ਹੈ, ਤਾਂ ਜੋ ਵੱਡੀ ਗਿਣਤੀ ਵਿੱਚ ਹੋਣਹਾਰ ਵਿਦਿਆਰਥੀਆਂ ਨਾਲ ਨਿਆਂ ਕੀਤਾ ਜਾ ਸਕੇ...।"

ਇਹ ਵੀ ਪੜ੍ਹੋ - ਪਟਨਾ 'ਚ ਦਿਨ ਦਿਹਾੜੇ ਵਾਪਰੀ ਵੱਡੀ ਵਾਰਦਾਤ, ਐਕਸਿਸ ਬੈਂਕ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੇ 17 ਲੱਖ ਤੋਂ ਵੱਧ ਰੁਪਏ

ਪਟੀਸ਼ਨ ਵਿੱਚ ਬੇਨਤੀ ਕੀਤੀ ਗਈ ਹੈ ਕਿ ਅਦਾਲਤ ਦੁਆਰਾ ਨਿਯੁਕਤ ਕਮੇਟੀ ਜਾਂ ਕੋਈ ਹੋਰ ਸੁਤੰਤਰ ਏਜੰਸੀ, ਅਦਾਲਤ ਦੀ ਨਿਗਰਾਨੀ ਹੇਠ "ਅਕਾਦਮਿਕ ਪਿਛੋਕੜ ਦੀ ਜਾਂਚ, ਫੋਰੈਂਸਿਕ ਵਿਸ਼ਲੇਸ਼ਣ ਅਤੇ 620 ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਸਬੰਧ ਵਿੱਚ ਜਾਂਚ ਕਰਨ ਸਮੇਤ ਪ੍ਰੀਖਿਆ ਤੋਂ ਬਾਅਦ ਦਾ ਵਿਸ਼ਲੇਸ਼ਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਅਤੇ ਐੱਨਟੀਏ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ MBBC ਅਤੇ ਹੋਰ ਅਜਿਹੇ ਕੋਰਸਾਂ ਵਿੱਚ ਦਾਖ਼ਲੇ ਲਈ ਪ੍ਰੀਖਿਆ ਦੇਣ ਵਾਲੇ 1,563 ਉਮੀਦਵਾਰਾਂ ਦੇ ਅੰਕ ਰੱਦ ਕਰ ਦਿੱਤੇ ਹਨ। ਕੇਂਦਰ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਜਾਂ ਤਾਂ ਦੁਬਾਰਾ ਪ੍ਰੀਖਿਆ ਦੇਣ ਜਾਂ ਸਮੇਂ ਦੇ ਨੁਕਸਾਨ ਕਾਰਨ ਦਿੱਤੇ ਅੰਕਾਂ ਨੂੰ ਛੱਡਣ ਦਾ ਵਿਕਲਪ ਹੋਵੇਗਾ। 

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਇਹ ਪ੍ਰੀਖਿਆ 5 ਮਈ ਨੂੰ 4,750 ਕੇਂਦਰਾਂ 'ਤੇ ਕਰਵਾਈ ਗਈ ਸੀ ਅਤੇ ਇਸ 'ਚ ਲਗਭਗ 24 ਲੱਖ ਉਮੀਦਵਾਰਾਂ ਨੇ ਭਾਗ ਲਿਆ ਸੀ। ਨਤੀਜੇ 14 ਜੂਨ ਨੂੰ ਐਲਾਨੇ ਜਾਣ ਦੀ ਉਮੀਦ ਸੀ ਪਰ ਉੱਤਰ ਪੱਤਰੀਆਂ ਦਾ ਮੁਲਾਂਕਣ ਪਹਿਲਾਂ ਹੀ ਪੂਰਾ ਹੋ ਚੁੱਕਾ ਸੀ, ਨਤੀਜੇ 4 ਜੂਨ ਨੂੰ ਐਲਾਨੇ ਗਏ। ਇਸ ਵੱਕਾਰੀ ਪ੍ਰੀਖਿਆ ਵਿੱਚ ਬਿਹਾਰ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਹੋਰ ਬੇਨਿਯਮੀਆਂ ਦੇ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News