ਦਿੱਲੀ ਦੇ ਕੋਚਿੰਗ ਸੈਂਟਰ ''ਚ ਹੋਈ 3 ਉਮੀਦਵਾਰਾਂ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

Wednesday, Aug 07, 2024 - 12:41 PM (IST)

ਦਿੱਲੀ ਦੇ ਕੋਚਿੰਗ ਸੈਂਟਰ ''ਚ ਹੋਈ 3 ਉਮੀਦਵਾਰਾਂ ਦੀ ਮੌਤ ਦੇ ਮਾਮਲੇ ਦੀ ਹੁਣ CBI ਕਰੇਗੀ ਜਾਂਚ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਵਿੱਚ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਦੇ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਹੋਈ ਮੌਤ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਵਿੱਚ 27 ਜੁਲਾਈ ਨੂੰ ਭਾਰੀ ਮੀਂਹ ਤੋਂ ਬਾਅਦ ਪੁਰਾਣੇ ਰਾਜੇਂਦਰ ਨਗਰ ਖੇਤਰ ਵਿੱਚ ਸਥਿਤ ‘ਰਾਓ ਆਈਏਐੱਸ ਸਟੱਡੀ ਸਰਕਲ’ ਦੀ ਇਮਾਰਤ ਦੇ ਬੇਸਮੈਂਟ ਵਿੱਚ ਪਾਣੀ ਭਰ ਜਾਣ ਕਾਰਨ ਤਿੰਨ ਸਿਵਲ ਸੇਵਾਵਾਂ ਦੇ ਉਮੀਦਵਾਰਾਂ – ਉੱਤਰ ਪ੍ਰਦੇਸ਼ ਦੀ ਸ਼੍ਰੇਆ ਯਾਦਵ (25) ਅਤੇ ਤੇਲੰਗਾਨਾ ਦੀ ਤਾਨਿਆ ਸੋਨੀ (25) ਅਤੇ ਕੇਰਲ ਦੇ ਨੇਵਿਨ ਡੇਲਵਿਨ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਸੀਬੀਆਈ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਸ ਤੋਂ ਆਪਣੇ ਹੱਥਾਂ ਵਿਚ ਲੈ ਲਈ। ਹਾਈਕੋਰਟ ਨੇ ਉਮੀਦਵਾਰਾਂ ਦੀ ਮੌਤ ਨੂੰ ਲੈ ਕੇ ਪੁਲਸ ਅਤੇ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਅਧਿਕਾਰੀਆਂ ਨੂੰ ਸਖ਼ਤ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਸਮਝ ਨਹੀਂ ਆ ਰਿਹਾ ਕਿ ਉਮੀਦਵਾਰ 'ਬੇਸਮੈਂਟ' ਤੋਂ ਬਾਹਰ ਕਿਵੇਂ ਨਹੀਂ ਆ ਸਕਦੇ ਹਨ। ਅਦਾਲਤ ਨੇ ਇਹ ਵੀ ਜਾਣਨਾ ਚਾਹਿਆ ਕਿ ‘ਬੇਸਮੈਂਟ’ ਦੇ ਦਰਵਾਜ਼ੇ ਬੰਦ ਸਨ ਜਾਂ ਪੌੜੀਆਂ ਤੰਗ ਸਨ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਹਾਈ ਕੋਰਟ ਨੇ ਪੁੱਛਿਆ ਸੀ, ''ਤੁਸੀਂ ਕਿਸ ਐਂਗਲ ਤੋਂ ਜਾਂਚ ਕਰ ਰਹੇ ਹੋ? ਉਮੀਦਵਾਰ ਕਿਵੇਂ ਡੁੱਬਿਆ? ਉਹ 'ਬੇਸਮੈਂਟ' ਤੋਂ ਬਾਹਰ ਕਿਉਂ ਨਹੀਂ ਆ ਸਕੇ? ‘ਬੇਸਮੈਂਟ’ ਵਿਚ ਅਚਾਨਕ ਇੰਨਾ ਪਾਣੀ ਨਹੀਂ ਭਰਦਾ। ਇਸ ਵਿੱਚ ਪਾਣੀ ਭਰਨ ਲਈ ਘੱਟੋ-ਘੱਟ ਦੋ-ਤਿੰਨ ਮਿੰਟ ਲੱਗਦੇ ਹਨ, ਇਹ ਇੱਕ ਮਿੰਟ ਵਿੱਚ ਨਹੀਂ ਹੋ ਸਕਦਾ। ਉਹ (ਉਮੀਦਵਾਰ) ਬਾਹਰ ਕਿਉਂ ਨਹੀਂ ਆ ਸਕੇ?” ਅਦਾਲਤ ਨੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਨੂੰ ਇਸ ਅਪਰਾਧਿਕ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਨਿਗਰਾਨੀ ਲਈ ਇੱਕ ਸੀਨੀਅਰ ਅਧਿਕਾਰੀ ਨੂੰ ਨਾਮਜ਼ਦ ਕਰਨ ਲਈ ਵੀ ਕਿਹਾ ਸੀ।

ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News