ਇਨੋਲੈ ਪ੍ਰਧਾਨ ਰਾਠੀ ਦੇ ਕਤਲ ਦਾ ਮਾਮਲਾ; ਵਿਜ ਬੋਲੇ- ਕਤਲ ਦੀ ਹੋਵੇਗੀ CBI ਜਾਂਚ
Monday, Feb 26, 2024 - 03:33 PM (IST)

ਹਰਿਆਣਾ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੋਮਵਾਰ ਯਾਨੀ ਕਿ ਅੱਜ ਵਿਧਾਨ ਸਭਾ ਨੂੰ ਭਰੋਸਾ ਦਿਵਾਇਆ ਕਿ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਸੂਬਾ ਇਕਾਈ ਦੇ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਸੌਂਪੀ ਜਾਵੇਗੀ। ਦੱਸ ਦੇਈਏ ਕਿ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਬਹਾਦਰਗੜ੍ਹ 'ਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਠੀ ਅਤੇ ਇਕ ਹੋਰ ਪਾਰਟੀ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਲੋਕ ਸਭਾ ਚੋਣਾਂ ਤੋਂ ਕੁਝ ਹਫਤੇ ਪਹਿਲਾਂ ਹੋਏ ਇਸ ਹਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਵੀ ਪੜ੍ਹੋ- ਸਾਬਕਾ MLA ਕਤਲ ਮਾਮਲਾ; ਪਰਿਵਾਰ ਵਲੋਂ ਪੋਸਟਮਾਰਟਮ ਤੋਂ ਇਨਕਾਰ, ਪੁੱਤ ਬੋਲਿਆ- ਕਈ ਵਾਰ ਮੰਗੀ ਸੀ ਸੁਰੱਖਿਆ
ਵਿਰੋਧੀ ਧਿਰ ਨੇ ਭਾਜਪਾ ਦੇ ਸ਼ਾਸਨ ਵਾਲੇ ਰਾਜ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਦੋਸ਼ ਲਗਾਇਆ ਹੈ। ਵਿਜ ਨੇ ਵਿਧਾਨ ਸਭਾ 'ਚ ਕਿਹਾ ਕਿ ਜੇਕਰ ਸਦਨ ਸਿਰਫ ਸੀ. ਬੀ. ਆਈ ਜਾਂਚ ਤੋਂ ਸੰਤੁਸ਼ਟ ਹੈ ਤਾਂ ਮੈਂ ਮੈਂਬਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦੇਵਾਂਗੇ। ਦਰਅਸਲ ਸਦਨ ਦੀ ਕਾਰਵਾਈ ਦੀ ਸ਼ੁਰੂਆਤ 'ਚ ਵਿਰੋਧੀ ਧਿਰ ਕਾਂਗਰਸ ਨੇ ਰਾਠੀ ਦਾ ਮੁੱਦਾ ਚੁੱਕਿਆ ਅਤੇ ਇਸ ਘਟਨਾ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਅਜਿਹੇ 'ਚ ਵਿਧਾਨ ਸਭਾ ਸਪੀਕਰ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਮੁਲਤਵੀ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਪ੍ਰਸ਼ਨ ਕਾਲ ਤੋਂ ਤੁਰੰਤ ਬਾਅਦ ਕਾਂਗਰਸੀ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਅਤੇ ਕਾਨੂੰਨ ਵਿਵਸਥਾ 'ਤੇ ਚਰਚਾ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ 2.0: ਅੱਜ ਟਰੈਕਟਰ ਮਾਰਚ ਕੱਢਣਗੇ ਕਿਸਾਨ, ਜਾਣੋ ਕੀ ਰਹੇਗਾ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8