ਸ਼ਰਾਬ ਘਪਲੇ ਦੇ ਮਾਮਲੇ 'ਚ ਕੇਜਰੀਵਾਲ ਤੋਂ ਪੁੱਛ-ਗਿੱਛ ਕਰ ਸਕਦੀ ਹੈ CBI

Friday, Apr 14, 2023 - 05:29 PM (IST)

ਸ਼ਰਾਬ ਘਪਲੇ ਦੇ ਮਾਮਲੇ 'ਚ ਕੇਜਰੀਵਾਲ ਤੋਂ ਪੁੱਛ-ਗਿੱਛ ਕਰ ਸਕਦੀ ਹੈ CBI

ਨਵੀ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੁੱਛ-ਗਿੱਛ ਲਈ ਬੁਲਾਇਆ ਹੈ। ਸੂਤਰਾਂ ਅਨੁਸਾਰ ਸ਼ਰਾਬ ਘਪਲੇ ਮਾਮਲੇ 'ਚ 16 ਅਪ੍ਰੈਲ ਨੂੰ ਕੇਜਰੀਵਾਲ ਤੋਂ ਪੁੱਛ-ਗਿੱਛ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਨੇ ਸ਼ੁੱਕਰਵਾਰ ਯਾਨੀ ਅੱਜ ਹੀ ਈ.ਡੀ. 'ਤੇ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਨੂੰ ਝੂਠੇ ਸਬੂਤਾਂ ਨਾਲ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਦਿੱਲੀ ਵਿਧਾਨ ਸਭਾ 'ਚ ਅੰਬੇਡਕਰ ਜਯੰਤੀ ਮੌਕੇ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਈ.ਡੀ. ਲੋਕਾਂ 'ਤੇ ਤਸ਼ੱਦਦ ਕਰਕੇ ਅਤੇ ਉਨ੍ਹਾਂ 'ਤੇ ਦਬਾਅ ਪਾ ਕੇ ਝੂਠੇ ਬਿਆਨ ਲੈ ਰਹੀ ਹੈ। ਉੱਥੇ ਹੀ 'ਆਪ' ਆਗੂ ਸੰਜੇ ਸਿੰਘ ਨੇ ਟਵੀਟ ਕਰ ਕੇ ਕਿਹਾ,''ਅੱਤਿਆਚਾਰ ਦਾ ਅੰਤ ਜ਼ਰੂਰ ਹੋਵੇਗਾ। ਅਰਵਿੰਦ ਕੇਜਰੀਵਾਲ ਜੀ ਨੂੰ ਸੀ.ਬੀ.ਆਈ. ਵਲੋਂ ਸੰਮਨ ਕੀਤੇ ਜਾਣ ਦੇ ਮਾਮਲੇ 'ਚ ਸ਼ਾਮ 6 ਵਜੇ ਪ੍ਰੈੱਸ ਕਾਨਫਰੰਸ ਕਰਾਂਗਾ।''

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ 26 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। ਉਥੇ ਹੀ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਨੇ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਨਹੀਂ ਮਿਲੀ।

PunjabKesari


author

DIsha

Content Editor

Related News