ਰਾਫੇਲ ਕਾਰਨ ਸੀ.ਬੀ.ਆਈ. ਮੁਖੀ ਨੂੰ ਹਟਾਉਣਾ ਚਾਹੁੰਦੇ ਹਨ ਨਰਿੰਦਰ ਮੋਦੀ :  ਰਾਹੁਲ

01/10/2019 2:55:19 PM

ਨਵੀਂ ਦਿੱਲੀ— ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਨਿਰਦੇਸ਼ਕ ਦੀ ਨਿਯੁਕਤੀ ਨੂੰ ਲੈ ਕੇ ਬੁਲਾਈ ਗਈ ਚੋਣ ਕਮੇਟੀ ਦੀ ਬੈਠਕ ਦੇ ਇਕ ਦਿਨ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਰਾਫੇਲ ਮਾਮਲੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ ਨੂੰ ਹਟਾਉਣ ਦੀ ਜਲਦਬਾਜ਼ੀ 'ਚ ਹਨ। ਗਾਂਧੀ ਨੇ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਸੀ.ਬੀ.ਆਈ. ਮੁਖੀ ਨੂੰ ਹਟਾਉਣ ਦੀ ਇੰਨੀ ਜਲਦਬਾਜ਼ੀ 'ਚ ਕਿਉਂ ਹਨ? ਉਨ੍ਹਾਂ ਨੇ ਸੀ.ਬੀ.ਆਈ. ਮੁਖੀ ਨੂੰ ਚੋਣ ਕਮੇਟੀ ਦੇ ਸਾਹਮਣੇ ਆਪਣਾ ਪੱਖ ਰੱਖਣ ਦੀ ਮਨਜ਼ੂਰੀ ਕਿਉਂ ਨਹੀਂ ਦਿੱਤੀ? ਉਨ੍ਹਾਂ ਨੇ ਕਿਹਾ ਜਵਾਬ- ਰਾਫੇਲ।''
ਖਬਰਾਂ ਅਨੁਸਾਰ ਸੀ.ਬੀ.ਆਈ. ਨਿਰਦੇਸ਼ਕ ਦੀ ਨਿਯੁਕਤੀ ਨੂੰ ਲੈ ਕੇ ਬੁੱਧਵਾਰ ਨੂੰ ਬੁਲਾਈ ਗਈ ਚੋਣ ਕਮੇਟੀ ਦੀ ਪਹਿਲੀ ਬੈਠਕ ਬੇਨਤੀਜਾ ਰਹੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਹੋਈ ਇਸ ਬੈਠਕ 'ਚ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਜਸਟਿਸ ਏ.ਕੇ. ਸੀਕਰੀ ਅਤੇ ਲੋਕ ਸਭਾ 'ਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਦੇ ਰੂਪ 'ਚ ਮਲਿਕਾਰਜੁਨ ਖੜਗੇ ਸ਼ਾਮਲ ਹੋਏ।


DIsha

Content Editor

Related News