ਬਿਹਾਰ ’ਚ RJD ਦੇ 3 ਨੇਤਾਵਾਂ ਦੇ ਟਿਕਾਣਿਆਂ ’ਤੇ CBI ਦਾ ਛਾਪਾ, ਜਾਣੋ ਕੀ ਹੈ ਮਾਮਲਾ

Wednesday, Aug 24, 2022 - 11:09 AM (IST)

ਬਿਹਾਰ ’ਚ RJD ਦੇ 3 ਨੇਤਾਵਾਂ ਦੇ ਟਿਕਾਣਿਆਂ ’ਤੇ CBI ਦਾ ਛਾਪਾ, ਜਾਣੋ ਕੀ ਹੈ ਮਾਮਲਾ

ਪਟਨਾ- ਕੇਂਦਰੀ ਜਾਂਚ ਬਿਊਰੋ (CBI) ਨੇ ਅੱਜ ਸਵੇਰੇ ਬਿਹਾਰ ਦੇ ਸੱਤਾਧਾਰੀ ਰਾਸ਼ਟਰੀ ਜਨਤਾ ਦਲ (RJD) ਦੇ ਖਜ਼ਾਨਚੀ ਅਤੇ MLC ਸੁਨੀਲ ਸਿੰਘ, ਰਾਜ ਸਭਾ ਮੈਂਬਰ ਅਸ਼ਫਾਕ ਕਰੀਮ ਅਤੇ ਫਯਾਜ਼ ਅਹਿਮਦ ਦੇ ਪਟਨਾ ਵਿਚ ਚਾਰ ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ CBI ਨੇ ਪਟਨਾ ਤੋਂ ਇਲਾਵਾ ਪੂਰਨੀਆ, ਮਧੂਬਨੀ ਅਤੇ ਭਾਗਲਪੁਰ ਵਿਚ ਰਾਸ਼ਟਰੀ ਜਨਤਾ ਦਲ ਦੇ ਤਿੰਨ ਨੇਤਾਵਾਂ ਦੇ ਟਿਕਾਣਿਆਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਿਲਕਿਸ ਬਾਨੋ ਮਾਮਲਾ: ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ ਪਟੀਸ਼ਨ ਸੁਣਨ ਲਈ ਸਹਿਮਤ

ਇਸ ਦੌਰਾਨ ਰਾਸ਼ਟਰੀ ਜਨਤਾ ਦਲ ਦੇ ਖਜ਼ਾਨਚੀ ਸੁਨੀਲ ਸਿੰਘ ਨੇ ਇਸ ਨੂੰ ਬਦਲੇ ਦੀ ਕਾਰਵਾਈ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। CBI ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਹੈ ਅਤੇ ਉਹ ਘਰ ਵਿਚ ਦਾਖਲ ਹੋ ਕੇ ਤਲਾਸ਼ੀ ਲੈ ਰਹੇ ਹਨ। ਜ਼ਿਕਰਯੋਗ ਹੈ ਕਿ CBI ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਕੌਮੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਦੋ ਧੀਆਂ, ਇਕ ਨੌਕਰਸ਼ਾਹ ਅਤੇ ਕੁਝ ਹੋਰ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਸੀ। 

ਇਹ ਵੀ ਪੜ੍ਹੋ- ਸਿਆਸੀ ਪਾਰਟੀਆਂ ਵਲੋਂ ਮੁਫ਼ਤ ਸਕੀਮਾਂ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਕਿਹਾ- ਬਹਿਸ ਦੀ ਲੋੜ ਹੈ

 

ਦੋਸ਼ ਮੁਤਾਬਕ ਲਾਲੂ ਯਾਦਵ ਨੇ ਰੇਲ ਮੰਤਰੀ ਰਹਿੰਦੇ ਹੋਏ ਰੇਲਵੇ ’ਚ ਗਰੁੱਪ-ਡੀ ਦੀ ਬਹਾਲੀ ’ਚ ਲੋਕਾਂ ਨੂੰ ਨੌਕਰੀਆਂ ਦਿਵਾਈਆਂ ਅਤੇ ਇਸ ਦੇ ਬਦਲੇ ਜ਼ਮੀਨ ਲਾਲੂ ਪਰਿਵਾਰ ਦੇ ਲੋਕਾਂ ਨਾਲ ਕਰਵਾ ਦਿੱਤੀ ਗਈ। ਇਸ ਦੇ ਨਾਲ ਹੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਕਿ ਰੇਲਵੇ ਵੱਲੋਂ ਉਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ। ਇਸ ਕਥਿਤ ਘੁਟਾਲੇ ਵਿਚ ਲਾਲੂ ਪਰਿਵਾਰ ਦੇ ਲੋਕਾਂ ਨੇ ਇਕ ਲੱਖ ਵਰਗ ਫੁੱਟ ਤੋਂ ਵੱਧ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ। ਇਸ ਤੋਂ ਪਹਿਲਾਂ CBI ਲਾਲੂ ਪਰਿਵਾਰ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ CBI ਨੇ ਪਿਛਲੇ ਮਹੀਨੇ ਇਸ ਮਾਮਲੇ ਵਿਚ RJD ਪ੍ਰਧਾਨ ਦੇ ਕਰੀਬੀ ਭੋਲਾ ਯਾਦਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਤਿੰਨ ਲੱਤਾਂ ਵਾਲੇ ਬੱਚੇ ਦਾ ਜਨਮ; ਵੇਖ ਪਰਿਵਾਰ ਹੋਇਆ ਹੈਰਾਨ, ਲੋਕ ਮੰਨ ਰਹੇ ‘ਕੁਦਰਤ ਦਾ ਕਰਿਸ਼ਮਾ’


author

Tanu

Content Editor

Related News