CBI ਵੱਲੋਂ ਹੈਦਰਾਬਾਦ ਹਵਾਈ ਅੱਡੇ ’ਤੇ ਤਾਇਨਾਤ 3 ਕਸਟਮ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ
Tuesday, Jul 02, 2024 - 01:14 PM (IST)
ਨਵੀਂ ਦਿੱਲੀ - CBI ਨੇ ਇੱਥੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹਿਲਾਂ ਤਾਇਨਾਤ ਰਹੇ ਕਸਟਮ ਵਿਭਾਗ ਦੇ ਸੁਪਰਡੈਂਟ ਯੇਰੂਕੁਲਾ ਸ਼੍ਰੀਨਿਵਾਸੂ, ਸੁਪਰਡੈਂਟ ਪੇਰੀ ਚੱਕਰਪਾਣੀ ਅਤੇ ਇੰਸਪੈਕਟਰ ਪੰਕਜ ਗੌਤਮ ਖ਼ਿਲਾਫ਼ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। CBI ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਮਾਰਚ 'ਚ ਸੀ. ਆਈ. ਐੱਸ. ਐੱਫ. ਨੇ ਵੱਖ-ਵੱਖ ਕੰਪਨੀਆਂ ਦੇ 2 ਲੋਕਾਂ ਨੂੰ ਕਰੀਬ 3 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਦਾ ਲੈਣ-ਦੇਣ ਕਰਦਿਆਂ ਫੜਿਆ ਸੀ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਇਨ੍ਹਾਂ 'ਤੇ ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੂੰ ਵਿਦੇਸ਼ੀ ਕਰੰਸੀ ਤਿੰਨੋਂ ਮੁਲਜ਼ਮ ਅਧਿਕਾਰੀਆਂ ਵੱਲੋਂ ਇਕ ਵਿਅਕਤੀ ਨੂੰ ਦਿੱਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਅੰਤਰਰਾਸ਼ਟਰੀ ਯਾਤਰੀਆਂ ਤੋਂ ਘੱਟ ਕਸਟਮ ਡਿਊਟੀ ਵਸੂਲਣ ਦੇ ਬਦਲੇ ਨਾਜਾਇਜ਼ ਤੌਰ ’ਤੇ ਲਾਭ ਪ੍ਰਾਪਤ ਕੀਤਾ ਸੀ। ਇਹ ਵੀ ਦੋਸ਼ ਹੈ ਕਿ ਤਿੰਨੋਂ ਦੋਸ਼ੀ ਅਧਿਕਾਰੀ ਲਗਾਤਾਰ ਅਜਿਹੀਆਂ ਹਰਕਤਾਂ ਕਰ ਰਹੇ ਸਨ। ਮਾਮਲਾ 28 ਜੂਨ ਨੂੰ ਦਰਜ ਕੀਤਾ ਗਿਆ ਸੀ। ਸੀ. ਬੀ. ਆਈ. ਨੇ ਕਿਹਾ ਕਿ ਉਸ ਨੇ ਚਾਰ ਸਥਾਨਾਂ (ਹੈਦਰਾਬਾਦ ’ਚ ਤਿੰਨ ਅਤੇ ਦਿੱਲੀ ’ਚ ਇਕ) ’ਤੇ ਛਾਪੇਮਾਰੀ ਕੀਤੀ ਹੈ, ਜਿੱਥੋਂ ਉਸ ਨੇ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8