ਮਾਮਲਾ ਜਬਰ-ਜ਼ਨਾਹ ਪੀੜਤ ਦੇ ਪਿਤਾ ਦੀ ਮੌਤ ਦਾ: ਕੁਲਦੀਪ ਸੇਂਗਰ ਦੀ ਪਟੀਸ਼ਨ ’ਤੇ CBI ਤੋਂ ਜਵਾਬ ਤਲਬ
Tuesday, Dec 03, 2024 - 06:47 PM (IST)
ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਕੱਢੇ ਗਏ ਨੇਤਾ ਕੁਲਦੀਪ ਸਿੰਘ ਸੇਂਗਰ ਦੀ ਉਸ ਪਟੀਸ਼ਨ ’ਤੇ ਮੰਗਲਵਾਰ ਸੀ. ਬੀ. ਆਈ. ਤੋਂ ਜਵਾਬ ਮੰਗਿਆ ਹੈ। ਇਸ ਵਿਚ ਉਨਾਓ ਜਬਰ-ਜ਼ਨਾਹ ਪੀੜਤਾ ਦੇ ਪਿਤਾ ਦੀ ਹਿਰਾਸਤ ’ਚ ਹੋਈ ਮੌਤ ਦੇ ਮਾਮਲੇ ’ਚ ਉਸ ਨੂੰ ਦਿੱਤੀ ਗਈ 10 ਸਾਲ ਦੀ ਸਜ਼ਾ ਨੂੰ ਮੈਡੀਕਲ ਆਧਾਰ ’ਤੇ ਮੁਅੱਤਲ ਕਰਨ ਦੀ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
ਹਾਈ ਕੋਰਟ ਨੇ ਜੇਲ੍ਹ ਅਧਿਕਾਰੀਆਂ ਨੂੰ ਸੇਂਗਰ ਦੀ ਮੈਡੀਕਲ ਸਥਿਤੀ ਬਾਰੇ ਰਿਪੋਰਟ ਦਾਇਰ ਕਰਨ ਲਈ ਵੀ ਕਿਹਾ ਹੈ। ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 13 ਜਨਵਰੀ 2025 ਦੀ ਤਰੀਕ ਤੈਅ ਕਰ ਦਿੱਤੀ ਗਈ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕਿਹਾ ਕਿ ਨੋਟਿਸ ਸਿਰਫ਼ ਮੈਡੀਕਲ ਆਧਾਰ ਤੱਕ ਸੀਮਤ ਹੈ। ਸੀ. ਬੀ. ਆਈ. ਦੇ ਵਕੀਲ ਨੇ ਦੱਸਿਆ ਕਿ ਹਾਈ ਕੋਰਟ ਨੇ ਇਸ ਸਾਲ ਜੂਨ ’ਚ ਉਦੋਂ ਤਕ ਸੇਂਗਰ ਦੀ ਸਜ਼ਾ ਨੂੰ ਮੁਅੱਤਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਦੋਂ ਤੱਕ ਉਸ ਦੀ ਸਜ਼ਾ ਖ਼ਿਲਾਫ਼ ਅਪੀਲ ਪੈਂਡਿੰਗ ਹੈ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8