CBI ਦੇ ਸੰਮਨ ’ਤੇ ਕੇਜਰੀਵਾਲ ਨੇ ਕਿਹਾ- ਸਿਸੋਦੀਆ ਅਤੇ ਸਤੇਂਦਰ ਜੈਨ ਅੱਜ ਦੇ ਭਗਤ ਸਿੰਘ
Sunday, Oct 16, 2022 - 05:10 PM (IST)
ਨਵੀਂ ਦਿੱਲੀ- ਦਿੱਲੀ ਦੇ ਉੱਪ ਮੁੱਖ ਮੰਤਰੀ ਨੂੰ ਸੀ. ਬੀ. ਆਈ. ਵਲੋਂ ਸੰਮਨ ਜਾਰੀ ਕੀਤੇ ਜਾਣ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕੇਂਦਰ ਖਿਲਾਫ਼ ਆਪਣੀ ਸਰਕਾਰ ਦੀ ਲੜਾਈ ਨੂੰ ‘ਦੂਜਾ ਆਜ਼ਾਦੀ ਸੰਘਰਸ਼’ ਦੱਸਿਆ। ਉਨ੍ਹਾਂ ਨੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ।
ਇਹ ਵੀ ਪੜ੍ਹੋ- CBI ਨੇ ਪੁੱਛ-ਗਿੱਛ ਲਈ ਮਨੀਸ਼ ਸਿਸੋਦੀਆ ਨੂੰ ਭੇਜਿਆ ਸੰਮਨ, ਡਿਪਟੀ CM ਬੋਲੇ- ‘ਸਤਿਆਮੇਵ ਜਯਤੇ’
ਕੇਜਰੀਵਾਲ ਨੇ ਇਹ ਵੀ ਕਿਹਾ ਕਿ ਕਰੋੜਾਂ ਲੋਕਾਂ ਦੀਆਂ ਦੁਆਵਾਂ ਉਨ੍ਹਾਂ ਨਾਲ ਹੈ। ਉਨ੍ਹਾਂ ਦੀ ਇਹ ਟਿੱਪਣੀ ਹੁਣ ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ ਨੂੰ ਤਿਆਰ ਕਰਨ ਅਤੇ ਉਸ ਨੂੰ ਲਾਗੂ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਦੇ ਸਿਲਸਿਲੇ ’ਚ ਸੀ. ਬੀ. ਆਈ. ਵਲੋਂ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਨੂੰ ਪੁੱਛ-ਗਿੱਛ ਲਈ ਤਲਬ ਕੀਤੇ ਜਾਣ ਮਗਰੋਂ ਆਈ ਹੈ। ਜਾਂਚ ਏਜੰਸੀ ਨੇ ‘ਆਪ’ ਨੇਤਾ ਸਿਸੋਦੀਆ ਨੂੰ ਸੋਮਵਾਰ ਸਵੇਰੇ 11 ਵਜੇ ਸੀ. ਬੀ. ਆਈ. ਦਫ਼ਤਰ ’ਚ ਹਾਜ਼ਰ ਹੋਣ ਨੂੰ ਕਿਹਾ ਹੈ।
ਕੇਜਰੀਵਾਲ ਨੇ ਇਕ ਟਵੀਟ ’ਚ ਕਿਹਾ, ‘‘ਜੇਲ੍ਹ ਦੀਆਂ ਸਲਾਖ਼ਾਂ ਅਤੇ ਫਾਂਸੀ ਦਾ ਫੰਦਾ ਭਗਤ ਸਿੰਘ ਦੇ ਬੁਲੰਦ ਇਰਾਦਿਆਂ ਨੂੰ ਡਿੱਗਾ ਨਹੀਂ ਸਕੇ। ਇਹ ਆਜ਼ਾਦੀ ਦੀ ਦੂਜੀ ਲੜਾਈ ਹੈ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਅੱਜ ਦੇ ਭਗਤ ਸਿੰਘ ਹਨ। 75 ਸਾਲ ਬਾਅਦ ਦੇਸ਼ ਨੂੰ ਇਕ ਅਜਿਹਾ ਸਿੱਖਿਆ ਮੰਤਰੀ ਮਿਲਿਆ, ਜਿਸ ਨੇ ਗਰੀਬਾਂ ਨੂੰ ਚੰਗੀ ਸਿੱਖਿਆ ਦੇ ਕੇ ਸੁਨਹਿਰੇ ਭਵਿੱਖ ਦੀ ਉਮੀਦ ਦਿੱਤੀ। ਕਰੋੜਾਂ ਗਰੀਬਾਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ।’’
ਇਹ ਵੀ ਪੜ੍ਹੋ- ਕਾਂਗਰਸ ਦੇ ਡੀ. ਐੱਨ. ਏ. ’ਚ 100 ਸਾਲਾਂ ਤੋਂ ਗਾਂਧੀ ਪਰਿਵਾਰ ਦਾ ਖੂਨ: ਸ਼ਸ਼ੀ ਥਰੂਰ
ਇਸ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਿਸੋਦੀਆ ਨੇ ਕਿਹਾ ਕਿ ਉਹ ਪੁੱਛਗਿੱਛ ਦੌਰਾਨ ਪੂਰਾ ਸਹਿਯੋਗ ਦੇਣਗੇ। ਸਿਸੋਦੀਆ ਨੇ ਇਕ ਟਵੀਟ ਵਿਚ ਕਿਹਾ, “14 ਘੰਟੇ ਸੀਬੀਆਈ ਨੇ ਮੇਰੇ ਘਰ ਦੀ ਤਲਾਸ਼ੀ ਲਈ ਪਰ ਕੁਝ ਨਹੀਂ ਮਿਲਿਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਕੁਝ ਨਹੀਂ ਮਿਲਿਆ। ਉਨ੍ਹਾਂ ਨੂੰ ਮੇਰੇ ਪਿੰਡ ਵਿਚ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ ਸਵੇਰੇ 11 ਵਜੇ ਸੀ. ਬੀ. ਆਈ ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਆਪਣੀ ਪੂਰੀ ਕੋਸ਼ਿਸ਼ ਕਰਾਂਗਾ। ਸਤਿਆਮੇਵ ਜਯਤੇ।''