CBI ਨੇ NEET-UG ''ਚ ਬੇਨਿਯਮੀਆਂ ਦੀ ਜਾਂਚ ਸੰਭਾਲੀ, FIR ਕੀਤੀ ਦਰਜ
Sunday, Jun 23, 2024 - 04:14 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 5 ਮਈ ਨੂੰ ਆਯੋਜਿਤ ਮੈਡੀਕਲ ਪ੍ਰਵੇਸ਼ ਪ੍ਰੀਖਿਆ 'ਨੀਟ-ਯੂਜੀ' (ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ-ਗਰੈਜੂਏਸ਼ਨ) ਦੇ ਆਯੋਜਨ 'ਚ ਬੇਨਿਯਮੀਆਂ ਦੇ ਸੰਬੰਧ 'ਚ ਇਕ ਐੱਫ.ਆਈ.ਆਰ. ਦਰਜ ਕੀਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਵਲੋਂ ਏਜੰਸੀ ਨੂੰ ਪ੍ਰੀਖਿਆ 'ਚ ਬੇਨਿਯਮੀਆਂ ਦੀ ਜਾਂਚ ਸੌਂਪਣ ਦੇ ਐਲਾਨ ਦੇ ਇਕ ਦਿਨ ਬਾਅਦ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲਾ ਵਲੋਂ ਜਾਰੀ ਸੰਦਰਭ ਦੇ ਆਧਾਰ 'ਤੇ ਸੀ.ਬੀ.ਆਈ. ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਹੈ। ਕਰੀਬ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੇਨਿਯਮੀਆਂ ਦੀ ਜਾਂਚ ਲਈ ਕਈ ਸ਼ਹਿਰਾਂ 'ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਮੰਤਰਾਲਾ ਨੂੰ ਮੰਨਣੀ ਪਈ। ਸਿੱਖਿਆ ਮੰਤਰਾਲਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''5 ਮਈ ਨੂੰ ਆਯੋਜਿਤ ਨੀਟ-ਯੂਜੀ ਪ੍ਰੀਖਿਆ 'ਚ ਬੇਨਿਯਮੀਆਂ, ਧੋਖਾਧੜੀ ਦੇ ਕੁਝ ਮਾਮਲੇ ਸਾਹਮਣੇ ਆਏ ਹਨ।'' ਅਧਿਕਾਰੀ ਨੇ ਕਿਹਾ,''ਇਕ ਸਮੀਖਿਆ ਤੋਂ ਬਾਅਦ ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ 'ਚ ਪਾਰਦਰਸ਼ਤਾ ਲਈ ਇਹ ਫ਼ੈਸਲਾ ਲਿਆ ਗਿਆ ਕਿ ਮਾਮਲੇ ਨੂੰ ਵਿਆਪਕ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਜਾਵੇ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e