ਕੋਲਕਾਤਾ ਰੇਪ ਕਤਲ ਕਾਂਡ ਮਾਮਲਾ : CBI ਅਦਾਲਤ ਤੋਂ ਸੰਜੇ ਰਾਏ ਲਈ ਮੰਗੇਗੀ ਮੌਤ ਦੀ ਸਜ਼ਾ
Thursday, Jan 23, 2025 - 10:51 AM (IST)
ਨਵੀਂ ਦਿੱਲੀ (ਭਾਸ਼ਾ) : RG ਕਰ ਜਬਰ-ਜ਼ਨਾਹ ਅਤੇ ਹੱਤਿਆ ਮਾਮਲੇ ਵਿਚ ਸੀ. ਬੀ. ਆਈ. ਹਾਈ ਕੋਰਟ ਵਿਚ ਸੰਜੇ ਰਾਏ ਲਈ ਮੌਤ ਦੀ ਸਜ਼ਾ ਦੀ ਬੇਨਤੀ ਕਰੇਗੀ। ਸੰਜੇ ਰਾਏ ਨੂੰ ਸਿਆਲਦਹ ਦੀ ਇਕ ਸੁਬਾਰਡੀਨੇਟ ਅਦਾਲਤ ਨੇ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੀ. ਬੀ. ਆਈ. ਨੂੰ ਕਾਨੂੰਨੀ ਸਲਾਹ ਮਿਲੀ ਹੈ ਕਿ ਇਸ ਮਾਮਲੇ ਨੂੰ ਕਮਜ਼ੋਰ ਸ਼੍ਰੇਣੀ ਵਿਚ ਰੱਖਿਆ ਜਾ ਸਕਦਾ ਹੈ ਅਤੇ ਮੁਲਜ਼ਮ ਲਈ ਮੌਤ ਦੀ ਸਜ਼ਾ ਢੁੱਕਵੀਂ ਹੈ।
ਇਹ ਵੀ ਪੜ੍ਹੋ - ਬੇਸਹਾਰਾ ਬੱਚਿਆਂ ਦਾ ਸਹਾਰਾ ਬਣੇਗੀ ਸਰਕਾਰ: ਹਰ ਮਹੀਨੇ ਮਿਲਣਗੇ ਇੰਨੇ ਪੈਸੇ
ਅਧਿਕਾਰੀਆਂ ਨੇ ਦੱਸਿਆ ਕਿ ਸੀ. ਬੀ. ਆਈ. ਵਲੋਂ ਸ਼ੁੱਕਰਵਾਰ ਤੱਕ ਸਿਆਲਦਹ ਅਦਾਲਤ ਦੇ ਹੁਕਮ ਖ਼ਿਲਾਫ਼ ਮੌਤ ਦੀ ਸਜ਼ਾ ਦੇ ਪੱਖ ਵਿਚ ਵਿਸਥਾਰਤ ਦਲੀਲਾਂ ਨਾਲ ਅਪੀਲ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। ਰਾਏ ਲਈ ਸੀ. ਬੀ. ਆਈ. ਵਲੋਂ ਕੀਤੀ ਗਈ ਮੌਤ ਦੀ ਸਜ਼ਾ ਦੀ ਬੇਨਤੀ ਨੂੰ ਸੁਬਾਰਡੀਨੇਟ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ। ਓਧਰ ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਨੂੰ ਗੈਰ-ਲੋੜੀਂਦੀ ਦੱਸਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਨ ਤੋਂ ਪਹਿਲਾਂ ਸੀ. ਬੀ. ਆਈ., ਪੀੜਤਾ ਦੇ ਪਰਿਵਾਰ ਅਤੇ ਦੋਸ਼ੀ ਦਾ ਪੱਖ ਸੁਣੇਗੀ। ਹਾਈ ਕੋਰਟ ਨੇ ਕਿਹਾ ਕਿ ਉਹ 27 ਜਨਵਰੀ ਨੂੰ ਮਾਮਲੇ ਦੀ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਸੁਪਰੀਮ ਕੋਰਟ 29 ਜਨਵਰੀ ਨੂੰ ਕਰੇਗੀ ਸੁਣਵਾਈ
ਸੁਪਰੀਮ ਕੋਰਟ ਆਰ. ਜੀ. ਕਰ ਜਬਰ-ਜ਼ਨਾਹ ਅਤੇ ਹੱਤਿਆ ਦੇ ਮਾਮਲੇ ਦੀ ਖੁਦ ਲਏ ਨੋਟਿਸ ਦੀ ਸੁਣਵਾਈ 29 ਜਨਵਰੀ ਨੂੰ ਕਰੇਗੀ। ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਮਾਂ ਘੱਟ ਹੋਣ ਦਾ ਹਵਾਲਾ ਦਿੰਦੇ ਹੋਏ ਬੁੱਧਵਾਰ ਨੂੰ ਸੁਣਵਾਈ 29 ਜਨਵਰੀ ਲਈ ਟਾਲ ਦਿੱਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8