CBSE 12ਵੀਂ ਬੋਰਡ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਸ਼ਾਮ ਪੀ. ਐੱਮ. ਮੋਦੀ ਕਰਨਗੇ ਬੈਠਕ
Tuesday, Jun 01, 2021 - 04:07 PM (IST)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਸ਼ਾਮ ਬੈਠਕ ਕਰਨਗੇ। ਬੈਠਕ ’ਚ 12ਵੀਂ ਦੀ ਪ੍ਰੀਖਿਆ ਕਰਵਾਏ ਜਾਣ ਜਾਂ ਇਸ ਨੂੰ ਰੱਦ ਕਰਨ ’ਤੇ ਫੈਸਲਾ ਹੋਵੇਗਾ। ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ ਪ੍ਰੀਖਿਆ ’ਤੇ ਸਾਰੇ ਸੂਬਿਆਂ ਤੋਂ ਆਏ ਸੁਝਾਵਾਂ ’ਤੇ ਵਿਚਾਰ ਕਰਨਗੇ।
ਇਹ ਵੀ ਪੜ੍ਹੋ: ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਨਿਸ਼ੰਕ ਦੀ ਸਿਹਤ ਵਿਗੜੀ, ਏਮਜ਼ ’ਚ ਦਾਖ਼ਲ
ਦੱਸ ਦੇਈਏ ਕਿ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅੱਜ ਸੀ. ਬੀ. ਐੱਸ. ਈ. ਸਮੇਤ ਹੋਰ ਸਟੇਟ ਬੋਰਡ ਦੀ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੋਈ ਫ਼ੈਸਲਾ ਲੈਣ ਵਾਲੇ ਸਨ ਪਰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਗਈ ਅਤੇ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਅਜਿਹੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ।
ਇਹ ਵੀ ਪੜ੍ਹੋ: 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ 3 ਜੂਨ ਤੱਕ ਮੁਲਤਵੀ
ਸਿੱਖਿਆ ਮੰਤਰਾਲਾ ਨੂੰ ਪ੍ਰੀਖਿਆਵਾਂ ਦੇ ਸਬੰਧ ਵਿਚ ਆਪਣੇ ਫ਼ੈਸਲੇ ਦੀ ਜਾਣਕਾਰੀ ਸੁਪਰੀਮ ਕੋਰਟ ਨੂੰ 3 ਜੂਨ ਨੂੰ ਦੇਣੀ ਹੈ। ਕੇਂਦਰ ਸਰਕਾਰ ਨੇ ਕੱਲ੍ਹ 31 ਮਈ ਨੂੰ ਸੁਪਰੀਮ ਕੋਰਟ ਤੋਂ ਪ੍ਰੀਖਿਆਵਾਂ ਦੇ ਸਬੰਧ ਵਿਚ ਫ਼ੈਸਲਾ ਲੈਣ ਲਈ 2 ਦਿਨ ਦਾ ਸਮਾਂ ਮੰਗਿਆ ਸੀ।