CBSE ਬੋਰਡ ਨੇ 10ਵੀਂ-12ਵੀਂ ਦੇ ਲਈ ਸੈਕੰਡ ਟਰਮ ਦੀ ਪ੍ਰੀਖਿਆਵਾਂ ਦਾ ਕੀਤਾ ਐਲਾਨ
Wednesday, Feb 09, 2022 - 08:01 PM (IST)
ਨਵੀਂ ਦਿੱਲੀ- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਬੋਰਡ (CBSE) ਨੇ 10ਵੀਂ-12ਵੀਂ ਦੇ ਲਈ ਟਰਮ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। CBSE ਕਲਾਸ 10ਵੀਂ ਅਤੇ 12ਵੀਂ ਦੇ ਲਈ ਦੂਜੇ ਸੈਸ਼ਨ (ਸੈਕੰਡ ਟਰਮ) ਦੀ ਬੋਰਡ ਪ੍ਰੀਖਿਆਵਾਂ 26 ਅਪ੍ਰੈਲ ਤੋਂ ਆਫਲਾਈਨ ਮਾਧਿਅਮ ਰਾਹੀ ਆਯੋਜਿਤ ਕਰੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਪੜ੍ਹੋ- IND vs WI : ਵੈਸਟਇੰਡੀਜ਼ ਨੂੰ ਲੱਗਾ 6ਵਾਂ ਝਟਕਾ, ਸਕੋਰ 133/6
ਸੀ. ਬੀ. ਐੱਸ. ਈ. ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਹੈ ਕਿ ਬੋਰਡ ਨੇ ਵੱਖ-ਵੱਖ ਹਿੱਸੇਦਾਰ ਦੇ ਨਾਲ ਚਰਚਾ ਤੋਂ ਬਾਅਦ ਅਤੇ ਦੇਸ਼ ਵਿਚ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਦੂਜੇ ਸੈਸ਼ਨ ਦੀ ਬੋਰਡ ਪ੍ਰੀਖਿਆ ਕੇਵਲ ਆਫਲਾਈਨ ਮਾਧਿਅਮ ਰਾਹੀ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਥਿਊਰੀ 26 ਅਪ੍ਰੈਲ 2022 ਤੋਂ ਸ਼ੁਰੂ ਹੋਵੇਗੀ। ਕਲਾਸ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਲਦ ਹੀ ਜਾਰੀ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।