CBSE: 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਵਿਦਿਆਰਥੀਆਂ ਦੀ ਉਡੀਕ ਖਤਮ

05/18/2020 2:08:04 PM

ਨਵੀਂ ਦਿੱਲੀ— ਸੀ. ਬੀ. ਐੱਸ. ਈ. ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ 10 ਅਤੇ 12ਵੀਂ ਬੋਰਡ ਦੀਆਂ ਬਚੀਆਂ ਹੋਈਆਂ ਬਾਕੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10 ਅਤੇ 12ਵੀਂ ਬੋਰਡ ਦੀ ਬਚੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦਰਮਿਆਨ ਆਯੋਜਿਤ ਕੀਤੀਆਂ ਜਾਣਗੀਆਂ।

PunjabKesari
ਰਮੇਸ਼ ਪੋਖਰਿਆਲ ਨਿਸ਼ੰਕ ਨੇ 12 ਵੀਂ ਡੇਟਸ਼ੀਟ ਜਾਰੀ ਕਰਦੇ ਹੋਏ ਕਿਹਾ ਕਿ ਤੁਹਾਡੇ ਸਾਰਿਆਂ ਲਈ ਸੀ. ਬੀ. ਐੱਸ. ਈ. ਦਜੀ 12ਵੀਂ ਦੀ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਸਾਂਝੀ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਆਗਾਮੀ ਪ੍ਰੀਖਿਆ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਟਵੀਟ ਕਰਦੇ ਹੋਏ ਕਿਹਾ ਕਿ ਸੀ. ਬੀ. ਐੱਸ. ਈ. 10ਵੀਂ ਦੀ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਸਾਂਝੀ ਕਰ ਰਿਹਾ ਹਾਂ। ਇਹ ਪ੍ਰੀਖਿਆਵਾਂ ਸਿਰਫ ਉੱਤਰੀ-ਪੂਰਬੀ ਦਿੱਲੀ ਦੇ ਵਿਦਿਆਰਥੀਆਂ ਲਈ ਹੋਣਗੀਆਂ।

PunjabKesari

ਦੱਸਣਯੋਗ ਹੈ ਕਿ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲਾਕਡਾਊਨ ਲਾਗੂ ਹੈ। ਅਜਿਹੇ ਵਿਚ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਮਾਰਚ ਤੋਂ ਬਾਅਦ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਪਿਛਲੇ ਕੁਝ ਦਿਨ ਪਹਿਲਾਂ ਬੋਰਡ ਨੇ ਇਹ ਐਲਾਨ ਕੀਤਾ ਸੀ ਕਿ 1 ਜੁਲਾਈ ਤੋਂ 15 ਜੁਲਾਈ ਵਿਚਾਲੇ 10ਵੀਂ ਅਤੇ 12ਵੀਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ। ਇਹ ਐਲਾਨ 10ਵੀਂ ਦੇ ਉੱਤਰੀ-ਪੂਰਬੀ ਦਿੱਲੀ ਦੇ ਵਿਦਿਆਰਥੀਆਂ ਅਤੇ 12ਵੀਂ ਦੇ ਸਾਰੇ ਸੂਬਿਆਂ ਦੇ ਵਿਦਿਆਰਥੀਆਂ ਲਈ ਕੀਤਾ ਗਿਆ। ਇਸ ਤੋਂ ਇਲਾਵਾ ਬੋਰਡ ਨੇ ਲਾਕਡਾਊਨ ਕਾਰਨ ਅਤੇ ਸਮੇਂ ਦੀ ਘਾਟ ਕਾਰਨ ਸਿਰਫ ਮੁੱਖ 29 ਵਿਸ਼ਿਆਂ ਦੀ ਪ੍ਰੀਖਿਆ ਕਰਾਉਣ ਦਾ ਫੈਸਲਾ ਲਿਆ ਸੀ।


Tanu

Content Editor

Related News