CBSE ਨੇ ਬੋਰਡ ਪ੍ਰੀਖਿਆ ਨੂੰ ਲੈ ਕੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

Saturday, Jan 25, 2020 - 05:45 PM (IST)

CBSE ਨੇ ਬੋਰਡ ਪ੍ਰੀਖਿਆ ਨੂੰ ਲੈ ਕੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਨਵੀਂ ਦਿੱਲੀ— ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਆਉਣ ਵਾਲੀ ਬੋਰਡ ਪ੍ਰੀਖਿਆ ਨੂੰ ਲੈ ਕੇ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ, ਨਾਲ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਹੀਂ ਘਬਰਾਉਣ ਦੀ ਸਲਾਹ ਦਿੱਤੀ ਹੈ। ਸੀ. ਬੀ. ਐੱਸ. ਈ. ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਜੋ ਵੀਡੀਓ ਪੋਸਟ ਕੀਤੇ ਜਾ ਰਹੇ ਹਨ, ਦਾ ਮਕਸਦ ਵਿਦਿਆਰਥੀਆਂ 'ਚ ਡਰ ਦੀ ਭਾਵਨਾ ਪੈਦਾ ਕਰਨਾ ਹੈ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸ਼ਨੀਵਾਰ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਫਵਾਹਾਂ ਫੈਲਾਉਣ ਵਰਗੇ ਗੈਰ-ਕਾਨੂੰਨੀ ਕੰਮ ਨਾ ਕਰਨ, ਧਿਆਨ 'ਚ ਆਉਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਸੀ. ਬੀ. ਐੱਸ. ਈ. ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋ ਕੇ 30 ਮਾਰਚ ਤੱਕ ਚੱਲਣਗੀਆਂ, ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 20 ਮਾਰਚ ਤੱਕ ਹੋਣਗੀਆਂ।


author

DIsha

Content Editor

Related News