CBSE ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, 87.33 ਫ਼ੀਸਦੀ ਵਿਦਿਆਰਥੀ ਹੋਏ ਪਾਸ

05/12/2023 11:21:36 AM

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਸ਼ੁੱਕਰਵਾਰ ਨੂੰ 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਐਲਾਨ ਕਰ ਦਿੱਤੇ ਅਤੇ 87.33 ਫੀਸਦੀ ਵਿਦਿਆਰਥੀਆਂ ਨੇ ਇਸ ਵਾਰ ਸਫ਼ਲਤਾ ਹਾਸਲ ਕੀਤੀ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 5.38 ਫੀਸਦੀ ਘੱਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਨੇ ਵਿਦਿਆਰਥੀਆਂ ਦੇ ਅੰਕਾਂ ਦੇ ਆਧਾਰ 'ਤੇ ਉਨ੍ਹਾਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦੇਣ ਦੀ ਪ੍ਰਕਿਰਿਆ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ।

ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਸੀ.ਬੀ.ਐੱਸ.ਈ. ਵਿਦਿਆਰਥੀਆਂ ਦਰਮਿਆਨ ਅਸਵਸਥ ਮੁਕਾਬਲੇ ਤੋਂ ਬਚਣ ਲਈ ਕੋਈ ਮੈਰਿਟ ਲਿਸਟ ਐਲਾਨ ਨਹੀਂ ਕਰੇਗਾ। ਹਾਲਾਂਕਿ, ਬੋਰਡ 0.1 ਫੀਸਦੀ ਵਿਦਿਆਰਥੀਆਂ ਨੂੰ ਮੈਰਿਟ ਪ੍ਰਮਾਣ ਪੱਤਰ ਜਾਰੀ ਕਰੇਗਾ, ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ 'ਚ ਸਭ ਤੋਂ ਵੱਧ ਅੰਕ ਹਾਸਲ ਕੀਤੇ ਹਨ।'' ਪਿਛਲੇ ਸਾਲ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ 'ਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਸਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News