CBSE ਨੇ ਫਰਜ਼ੀ ਸਿਲੇਬਸ ਤੇ ਨਮੂਨਾ ਪ੍ਰਸ਼ਨ ਪੱਤਰ ਨੂੰ ਲੈ ਕੇ ਦਿੱਤੀ ਚੇਤਾਵਨੀ
Tuesday, Jun 11, 2024 - 03:08 AM (IST)
ਨਵੀਂ ਦਿੱਲੀ - ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਸੋਮਵਾਰ ਨੂੰ ਇਕ ਐਡਵਾਈਜਰੀ ਜਾਰੀ ਕਰ ਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ 2024-25 ਸੈਸ਼ਨ ਦੇ ਸਿਲੇਬਸ, ਸਰੋਤਾਂ ਅਤੇ ਨਮੂਨਾ ਪ੍ਰਸ਼ਨ ਪੱਤਰਾਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਖਿਲਾਫ ਚੇਤਾਵਨੀ ਦਿੱਤੀ। ਬੋਰਡ ਨੇ ਵਿਦਿਆਰਥੀਆਂ ਤੋਂ ਅਸਪਸ਼ਟ ਖਬਰਾਂ ਫੈਲਾਉਣ ਵਾਲੇ ਆਨਲਾਈਨ ਪੋਰਟਲਾਂ ਦਾ ਸ਼ਿਕਾਰ ਨਾ ਬਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਤੇਜ਼ ਰਫਤਾਰ ਬੱਸ ਦੀ ਟਰੱਕ ਨਾਲ ਹੋਈ ਟੱਕਰ, ਦੋ ਬੱਚਿਆਂ ਸਣੇ 22 ਲੋਕਾਂ ਦੀ ਮੌਤ
ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਸਾਡੇ ਧਿਆਨ ਵਿਚ ਆਇਆ ਹੈ ਕਿ ਕੁਝ ਆਨਲਾਈਨ ਪੋਰਟਲ ਅਤੇ ਵੈੱਬਸਾਈਟ ਨਮੂਨਾ ਪ੍ਰਸ਼ਨ ਪੱਤਰਾਂ, ਸਿਲੇਬਸ, ਸੀ. ਬੀ. ਐੱਸ. ਈ. ਸਰੋਤਾਂ ਅਤੇ ਗਤੀਵਿਧੀਆਂ ਨਾਲ ਸਬੰਧਤ ਪੁਰਾਣੇ ਲਿੰਕ ਅਤੇ ਅਣ-ਪ੍ਰਮਾਣਿਤ ਖਬਰਾਂ ਨੂੰ ਪ੍ਰਸਾਰਿਤ ਕਰ ਰਹੇ ਹਨ। ਇਹ ਲਿੰਕ ਅਤੇ ਖ਼ਬਰਾਂ ਸੈਸ਼ਨ 2024-25 ਲਈ ਅਪਡੇਟ ਕੀਤੀ ਜਾਣਕਾਰੀ ਪ੍ਰਦਾਨ ਕਰਨ ਦਾ ਝੂਠਾ ਦਾਅਵਾ ਕਰਦੇ ਹਨ।
ਇਹ ਵੀ ਪੜ੍ਹੋ- 'ਬੱਚਿਆਂ ਨੂੰ ਬੱਸ ਦੀ ਸੀਟ ਹੇਠਾਂ ਛੁਪਾ ਲਿਆ'...ਅੱਤਵਾਦੀ ਹਮਲੇ 'ਚ ਬਚੇ ਪੀੜਤ ਨੇ ਸੁਣਾਈ ਦਰਦਭਰੀ ਕਹਾਣੀ
ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਜਨਹਿਤ ਵਿਚ, ਅਸੀਂ ਇਸ ਗੱਲ ’ਤੇ ਜ਼ੋਰ ਦੇਣਾ ਚਾਹੁੰਦੇ ਹਾਂ ਕਿ ਅਣ-ਅਧਿਕਾਰਤ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ਗੁੰਮਰਾਹਕੁੰਨ ਹੋ ਸਕਦੀ ਹੈ ਅਤੇ ਸਕੂਲਾਂ, ਵਿਦਿਆਰਥੀਆਂ, ਮਾਪਿਆਂ ਅਤੇ ਹੋਰ ਹਿੱਸੇਦਾਰਾਂ ਵਿਚ ਬੇਲੋੜਾ ਭੰਬਲਭੂਸਾ ਪੈਦਾ ਕਰ ਸਕਦੀ ਹੈ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਸੁਖਬੀਰ ਬਾਦਲ ਨੇ ਊਧਵ ਠਾਕਰੇ ਨੂੰ ਦਿੱਤੀ ਵਧਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e