CBSE ਦਾ ਐਕਸ਼ਨ! 27 ਸਕੂਲਾਂ ਨੂੰ ਜਾਰੀ ਹੋਏ ਨੋਟਿਸ
Friday, Sep 06, 2024 - 09:04 AM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਵਿਦਿਆਰਥੀਆਂ ਦੇ ‘ਡੰਮੀ ਦਾਖਲੇ’ ਲਈ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਬੋਰਡ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ’ਤੇ ਵੀ ਵਿਚਾਰ ਕਰ ਰਿਹਾ ਹੈ। ਇਹ ਕਦਮ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਵੱਲੋਂ ‘ਡੰਮੀ ਸਕੂਲਾਂ’ ਦੀ ਸਮੱਸਿਆ ਦੀ ਜਾਂਚ ਕਰਨ ਲਈ ਅਚਾਨਕ ਨਿਰੀਖਣ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਮਚੇ ਭਾਂਬੜ! 7 ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ
ਸੀ. ਬੀ. ਐੱਸ. ਈ. ਦੇ ਸਕੱਤਰ ਹਿਮਾਂਸ਼ੂ ਗੁਪਤਾ ਨੇ ਕਿਹਾ, “ਨਿਰੀਖਣ ਕੀਤੇ ਗਏ ਵਧੇਰੇ ਸਕੂਲ ਬੋਰਡ ਦੇ ਮਾਨਤਾ ਦੇ ਉਪ-ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਸਨ ਕਿ ਉਨ੍ਹਾਂ ਨੇ ਵਿਦਿਆਰਥੀਆਂ ਦੇ ਅਸਲ ਹਾਜ਼ਰੀ ਦੇ ਰਿਕਾਰਡ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਕੀਤਾ, ਜਿਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ‘ਡੰਮੀ’ ਦਾਖਲੇ ਹੋਏ। ਇਸ ਤੋਂ ਇਲਾਵਾ ਇਹ ਸਕੂਲ ਬੋਰਡ ਦੇ ਬੁਨਿਆਦੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਹਨ। ਬੋਰਡ ਨੇ ਇਨ੍ਹਾਂ ਗੱਲਾਂ ਦਾ ਸਖ਼ਤ ਨੋਟਿਸ ਲਿਆ ਹੈ ਤੇ ਦੋਸ਼ੀ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਨਿਯਮਾਂ ਦਾ ਪਾਲਣ ਨਾ ਕਰਨ ਦੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।’’
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8