CBSE ਪੇਪਰ ਲੀਕ: ਨਾਰਾਜ਼ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਦੋਸ਼ੀ ਹਿਰਾਸਤ 'ਚ

03/29/2018 12:43:20 PM

ਨਵੀਂ ਦਿੱਲੀ— ਸੀ.ਬੀ.ਐੱਸ.ਈ. 10ਵੀਂ ਗਣਿਤ ਅਤੇ 12ਵੀਂ ਅਰਥ ਸ਼ਾਸਤਰ ਦੀ ਪ੍ਰੀਖਿਆ ਫਿਰ ਤੋਂ ਕਰਵਾਏ ਜਾਣ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਤਾ-ਪਿਤਾ 'ਚ ਬੇਹੱਦ ਗੁੱਸਾ ਹੈ। ਸੋਸ਼ਲ ਮੀਡੀਆ ਨਾਲ ਕੁਝ ਵਿਦਿਆਰਥੀਆਂ ਅਤੇ ਮਾਤਾ-ਪਿਤਾ ਜੰਤਰ-ਮੰਤਰ 'ਤੇ ਵੀ ਸੀ.ਬੀ.ਐੱਸ.ਈ. ਦੇ ਫੈਸਲੇ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੇਪਰ ਲੀਕ ਦੀਆਂ ਖਬਰਾਂ ਤੋਂ ਬਾਅਦ ਸੀ.ਬੀ.ਐੱਸ.ਈ. ਨੇ ਫਿਰ ਤੋਂ ਪ੍ਰੀਖਿਆ ਕਰਵਾਉਣ ਦਾ ਐਲਾਨ ਕੀਤਾ ਸੀ। ਪੇਪਰ ਲੀਕ ਕੇਸ 'ਚ ਸੀ.ਬੀ.ਐੱਸ.ਈ. ਅਧਿਕਾਰੀਆਂ ਤੋਂ ਵੀ ਪੁੱਛ-ਗਿੱਛ ਕੀਤੀ ਜਾ ਸਕਦੀ ਹੈ। ਜਾਂਚ ਲਈ ਗਠਿਤ ਐੱਸ.ਆਈ.ਟੀ. ਛਾਪੇਮਾਰੀ ਵੀ ਕਰ ਰਹੀ ਹੈ। ਪੇਪਰ ਲੀਕ ਦੇ ਮੁੱਖ ਦੋਸ਼ੀ ਵਿਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਦੋਸ਼ੀ ਦਿੱਲੀ 'ਚ ਕੋਚਿੰਗ ਇੰਸਟੀਚਿਊਟ ਚਲਾਉਂਦਾ ਹੈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਜਾਂ ਤਾਂ ਸਾਰੇ ਵਿਸ਼ਿਆਂ ਦੀ ਪ੍ਰੀਖਿਆ ਫਿਰ ਤੋਂ ਹੋਣੀ ਚਾਹੀਦੀ ਹੈ ਜਾਂ ਕਿਸੇ ਵੀ ਵਿਸ਼ੇ ਦੀ ਨਹੀਂ। ਮਾਤਾ-ਪਿਤਾ ਦਾ ਕਹਿਣਾ ਹੈ ਕਿ ਪ੍ਰੀਖਿਆ ਲਈ ਬੱਚਿਆਂ ਦੇ ਉੱਪਰ ਮਨੋਵਿਗਿਆਨੀ ਦਬਾਅ ਹੁੰਦਾ ਹੈ। ਜਿਨ੍ਹਾਂ ਬੱਚਿਆਂ ਨੇ ਪੂਰੀ ਮਿਹਨਤ ਅਤੇ ਈਮਾਨਦਾਰੀ ਨਾਲ ਆਪਣੀ ਪ੍ਰੀਖਿਆ ਦਿੱਤੀ, ਉਨ੍ਹਾਂ ਨੂੰ ਵੀ ਫਿਰ ਤੋਂ ਪ੍ਰੀਖਿਆ ਦੇ ਤਣਾਅ ਤੋਂ ਲੰਘਣਾ ਪਵੇਗਾ।

ਸੀ.ਬੀ.ਐੱਸ.ਈ. ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਇਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ। ਦੂਜੇ ਪਾਸੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀ ਕਿਹਾ ਹੈ ਕਿ ਭਵਿੱਖ 'ਚ ਅਜਿਹੀ ਕੋਈ ਘਟਨਾ ਨਾ ਹੋਵੇ, ਇਸ ਲਈ ਲੀਕ ਪਰੂਫ ਪ੍ਰਣਾਲੀ ਵਿਕਸਿਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੇਪਰ ਲੀਕ ਅਤੇ ਫਿਰ ਤੋਂ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਸੀ.ਬੀ.ਐੱਸ.ਈ. ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਚੁੱਕ ਰਹੇ ਹਨ। ਮੀਡੀਆ ਰਿਪੋਰਟਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਨੇ  ਵੀ ਪੇਪਰ ਲੀਕ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਫੋਨ 'ਤੇ ਮਨੁੱਖੀ ਵਸੀਲੇ ਮੰਤਰੀ ਪ੍ਰਕਾਸ਼ ਜਾਵਡੇਕਰ ਨਾਲ ਗੱਲ ਕੀਤੀ। ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ 'ਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਰਹੀ ਕਿ ਪੇਪਰ ਲੀਕ ਕਰਨ ਵਾਲਿਆਂ ਨੇ ਸੋਮਵਾਰ ਦੀ ਸ਼ਾਮ ਨੂੰ 12ਵੀਂ ਅਰਥ ਸ਼ਾਸਤਰ ਦੀ ਹੱਥ ਨਾਲ ਲਿਖੀ ਹੋਈ ਅੰਸਰ ਸ਼ੀਟ ਸੀ.ਬੀ.ਐੱਸ.ਈ. ਅਕੈਡਮਿਕ ਯੂਨਿਟ ਨੂੰ ਵੀ ਭਿਜਵਾ ਦਿੱਤੀ। ਜ਼ਿਕਰਯੋਗ ਹੈ ਕਿ 12ਵੀਂ ਅਰਥ ਸ਼ਾਸਤਰ ਦੀ ਪ੍ਰੀਖਿਆ ਮੰਗਲਵਾਰ ਨੂੰ ਸੀ। ਅਜਿਹੇ 'ਚ ਸਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਜਦੋਂ ਇਕ ਦਿਨ ਪਹਿਲਾਂ ਹੀ ਸੀ.ਬੀ.ਐੱਸ.ਈ. ਦਫ਼ਤਰ ਨੂੰ ਲੀਕ ਪੇਪਰ ਮਿਲਿਆ ਤਾਂ ਪ੍ਰੀਖਿਆ ਹੋਣ ਤੋਂ ਪਹਿਲਾਂ ਹੀ ਕਿਉਂ ਨਹੀਂ ਕੈਂਸਲ ਕਰ ਦਿੱਤੀ ਗਈ।