ਇਰਾਨ-ਇਜ਼ਰਾਈਲ ਜੰਗ ਦਾ ਅਸਰ: CBSE ਨੇ ਪੱਛਮੀ ਏਸ਼ੀਆ ’ਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

Wednesday, Mar 04, 2026 - 07:33 AM (IST)

ਇਰਾਨ-ਇਜ਼ਰਾਈਲ ਜੰਗ ਦਾ ਅਸਰ: CBSE ਨੇ ਪੱਛਮੀ ਏਸ਼ੀਆ ’ਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਨਵੀਂ ਦਿੱਲੀ (ਭਾਸ਼ਾ)- ਈਰਾਨ-ਇਜ਼ਰਾਈਲ ਸੰਘਰਸ਼ ਕਾਰਨ ਪੱਛਮੀ ਏਸ਼ੀਆ ’ਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ 5 ਅਤੇ 6 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: ''ਉਹ ਮੈਨੂੰ ਮਾਰ ਦੇਣਗੇ..!'', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ ਨੂੰ ਸਤਾਉਣ ਲੱਗਾ ਡਰ

ਸੀ. ਬੀ. ਐੱਸ. ਈ. ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਦੱਸਿਆ ਕਿ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ’ਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਅਗਲੀਆਂ ਪ੍ਰੀਖਿਆਵਾਂ ਬਾਰੇ ਫੈਸਲਾ 5 ਮਾਰਚ ਨੂੰ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਵੀ 2 ਮਾਰਚ ਦੀ ਪ੍ਰੀਖਿਆ ਮੁਲਤਵੀ ਕੀਤੀ ਗਈ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, ਕੰਮ ਤੋਂ ਲਿਆ ਬ੍ਰੇਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News