CBSE ਦਾ ਸਖ਼ਤ ਐਕਸ਼ਨ; ਕਿੱਧਰੇ List ''ਚ ਤੁਹਾਡੇ ਬੱਚੇ ਦਾ ਸਕੂਲ ਤਾਂ ਨਹੀਂ! ਪੜ੍ਹੋ ਪੂਰੀ ਡਿਟੇਲ

Saturday, Sep 14, 2024 - 11:56 AM (IST)

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਕਈ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸਕੂਲਾਂ ਨੂੰ ਡਮੀ ਐਡਮਿਸ਼ਨ ਤੇ ਹੋਰ ਨਿਯਮਾਂ ਦੇ ਉਲੰਘਣ ਦਾ ਦੋਸ਼ ਪਾਇਆ ਗਿਆ ਹੈ। ਇਸੇ ਕਾਰਨ ਬੋਰਡ ਵੱਲੋਂ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ਦੀ ਸੂਚੀ ਵਿਚ 27 ਸਕੂਲ ਸ਼ਾਮਲ ਹਨ। 

ਇਹ ਖ਼ਬਰ ਵੀ ਪੜ੍ਹੋ - ਨੌਜਵਾਨਾਂ ਦਾ ਪੰਜਾਬ ਪੁਲਸ ਨੂੰ ਸਿੱਧਾ ਚੈਲੰਜ! ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਵੀਡੀਓ

CBSE ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਿਚ ਡੰਮੀ ਦਾਖ਼ਲੇ ਦਿੱਤੇ ਜਾ ਰਹੇ ਸਨ। ਇਸ ਤੋਂ ਇਲਾਵਾ CBSE ਵੱਲੋਂ ਬਣਾਏ ਗਏ ਕਈ ਹੋਰ ਨਿਯਮਾਂ ਦੀ ਵੀ ਅਣਦੇਖੀ ਕੀਤੀ ਜਾ ਰਹੀ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। 

PunjabKesari

ਦਰਅਸਲ, CBSE ਦੀ ਟੀਮ ਨੇ ਇਨ੍ਹਾਂ ਵਿਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ। ਕਈ ਸਕੂਲਾਂ ਵਿਚ 11ਵੀਂ-12ਵੀਂ ਜਮਾਤ ਵਿਚ ਵਿਦਿਆਰਥੀਆਂ ਦੀ ਦਾਖਲਾ ਗਿਣਤੀ ਜ਼ਿਆਦਾ ਦਿਖਾਈ ਗਈ, ਜਦੋਂ ਕਿ ਵਿਦਿਆਰਥੀਆਂ ਦੀ ਅਸਲ ਗਿਣਤੀ ਘੱਟ ਸੀ। ਇੰਨਾ ਹੀ ਨਹੀਂ, ਇਨ੍ਹਾਂ ਸਕੂਲਾਂ ਵਿਚ ਦਾਖ਼ਲੇ, ਹਾਜ਼ਰੀ ਤੋਂ ਲੈ ਕੇ ਕਈ ਹੋਰ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਜਿਨ੍ਹਾਂ CBSE ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ 5 ਸਕੂਲ ਸ਼ਾਮਲ ਹਨ। CBSE ਨੇ ਇਨ੍ਹਾਂ ਸਕੂਲਾਂ ਵਿਚ ਨਿਯਮਾਂ ਦੀ ਉਲੰਘਣਾ ਪਾਈ। ਜਿਸ ਤੋਂ ਬਾਅਦ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ। CBSE ਨੇ ਇਨ੍ਹਾਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਅਤੇ ਹਾਜ਼ਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਹੁਣ ਇਨ੍ਹਾਂ ਸਕੂਲਾਂ ਨੂੰ ਇਸ ਦਾ ਜਵਾਬ ਦੇਣਾ ਹੋਵੇਗਾ। ਜੇਕਰ CBSE ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ 20 ਤੋਂ ਵੱਧ ਸਕੂਲਾਂ ਦੀ ਮਾਨਤਾ CBSE ਵੱਲੋਂ ਵਿਦਿਆਰਥੀਆਂ ਦੇ ਫਰਜ਼ੀ ਗਿਣਤੀ ਦਿਖਾਉਣ ਕਾਰਨ ਰੱਦ ਕੀਤੀ ਜਾ ਚੁੱਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News