1 ਅਪ੍ਰੈਲ ਤੋਂ ਪਹਿਲਾਂ ਨਾ ਸ਼ੁਰੂ ਕੀਤਾ ਜਾਵੇ ਨਵਾਂ ਵਿੱਦਿਅਕ ਸੈਸ਼ਨ, CBSE ਨੇ ਸਕੂਲਾਂ ਨੂੰ ਦਿੱਤੀ ਚਿਤਾਵਨੀ

03/19/2023 10:29:36 AM

ਨਵੀਂ ਦਿੱਲੀ- ਭਾਰਤ ਵਿਚ ਕਈ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਮਾਨਤਾ ਪ੍ਰਾਪਤ ਸਕੂਲਾਂ ਨੇ ਆਪਣਾ ਨਵਾਂ ਵਿੱਦਿਅਕ ਸੈਸ਼ਨ 1 ਅਪ੍ਰੈਲ ਤੋਂ ਪਹਿਲਾਂ ਸ਼ੁਰੂ ਕਰ ਦਿੱਤਾ ਹੈ। ਮਾਪਿਆਂ ਨੂੰ ਬੱਚਿਆਂ ਦੇ ਸਕੂਲ ਜਲਦੀ ਖੁੱਲ੍ਹਣ ਦੇ ਮੈਸੇਜ ਆ ਰਹੇ ਹਨ। CBSE ਨੇ ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਸਾਰੇ ਸਕੂਲਾਂ ਨੂੰ 1 ਅਪ੍ਰੈਲ ਤੋਂ ਪਹਿਲਾਂ ਵਿੱਦਿਅਕ ਸੈਸ਼ਨ ਕਰਨ ਬਾਰੇ ਕਾਰਵਾਈ ਕਰਨ ਲਈ ਕਿਹਾ ਹੈ। CBSE ਨੇ ਸਕੂਲਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਕ ਅਪ੍ਰੈਲ ਤੋਂ ਪਹਿਲਾਂ ਵਿੱਦਿਅਕ ਸੈਸ਼ਨ ਸ਼ੁਰੂ ਨਾ ਕੀਤਾ ਜਾਵੇ। ਇਸ ਨਾਲ ਵਿਦਿਆਰਥੀਆਂ 'ਚ ਚਿੰਤਾ ਅਤੇ ਥਕਾਵਟ ਪੈਦਾ ਹੋਣ ਦਾ ਖ਼ਤਰਾ ਹੈ।

ਇਹ ਵੀ ਪੜ੍ਹੋ-  ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਉਪ ਰਾਜਪਾਲ ਵਲੋਂ 'ਦੁਰਗਾ ਭਵਨ' ਦਾ ਉਦਘਾਟਨ

CBSE ਦੀ ਇਹ ਚਿਤਾਵਨੀ ਕਈ ਸਕੂਲਾਂ ਵੱਲੋਂ ਹੁਣ ਤੋਂ ਹੀ ਖ਼ਾਸ ਕਰ ਕੇ 10ਵੀਂ ਅਤੇ 12ਵੀਂ ਜਮਾਤ ਲਈ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਤੋਂ ਬਾਅਦ ਆਈ ਹੈ। CBSE ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਇਕ ਅਧਿਕਾਰਤ ਹੁਕਮ ’ਚ ਕਿਹਾ ਕਿ ਇਹ ਨੋਟ ਕੀਤਾ ਗਿਆ ਹੈ ਕਿ ਕੁਝ ਮਾਨਤਾ ਪ੍ਰਾਪਤ ਸਕੂਲਾਂ ਨੇ ਸਾਲ ਦੇ ਸ਼ੁਰੂ ਵਿਚ ਹੀ ਆਪਣਾ ਅਕਾਦਮਿਕ ਸੈਸ਼ਨ ਸ਼ੁਰੂ ਕਰ ਦਿੱਤਾ ਹੈ। ਇਹ ਗਲਤ ਹੈ। ਸਕੂਲਾਂ ਦੇ ਇਸ ਰਵੱਈਏ ਨਾਲ ਪੂਰੇ ਸਾਲ ਦੇ ਸਿਲੇਬਸ ਨੂੰ ਘੱਟ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਇਸ ਨਾਲ ਵਿਦਿਆਰਥੀਆਂ ਲਈ ਜ਼ੋਖ਼ਮ ਭਰਿਆ ਹੋ ਸਕਦਾ ਹੈ। ਇਸ ਲਈ ਕੋਈ ਵੀ CBSE ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ ਪਹਿਲਾਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਨਾ ਕਰਨ। ਇਸ ਆਦੇਸ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।

ਇਹ ਵੀ ਪੜ੍ਹੋ- ਨਵੇਂ ਸੰਸਦ ਭਵਨ 'ਚ ਮਿਲੇਗੀ 5000 ਸਾਲ ਪੁਰਾਣੀ ਭਾਰਤੀ ਸੱਭਿਆਚਾਰ ਦੀ ਝਲਕ, ਵੇਖੋ ਖ਼ੂਬਸੂਰਤ ਤਸਵੀਰਾਂ

ਪੂਰੇ ਸਾਲ ਦੇ ਸਿਲੇਬਸ ਨੂੰ ਥੋੜ੍ਹੇ ਸਮੇਂ ਵਿਚ ਪੂਰਾ ਕਰਨ ਦੀ ਕੋਸ਼ਿਸ਼ ਕਰਨ ਨਾਲ ਵਿਦਿਆਰਥੀਆਂ ਨੂੰ ਚਿੰਤਾ ਅਤੇ ਥਕਾਵਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿਲੇਬਸ ਤੋਂ ਬਾਹਰ ਦੀਆਂ ਸਰਗਰਮੀਆਂ ਜਿਵੇਂ ਕਿ ਹੁਨਰ ਸਿਖਲਾਈ, ਨੈਤਿਕ ਸਿੱਖਿਆ, ਸਿਹਤ ਅਤੇ ਸਰੀਰਕ ਸਿੱਖਿਆ ਲਈ ਲੋੜੀਂਦਾ ਸਮਾਂ ਉਪਲੱਬਧ ਨਹੀਂ ਹੈ। ਇਸ ਲਈ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬੋਰਡ ਨਾਲ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਤੋਂ ਪਹਿਲਾਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ- ਅਮਿਤ ਸ਼ਾਹ ਬੋਲੇ- 2024 'ਚ ਭਾਜਪਾ ਜਿੱਤੇਗੀ 303 ਤੋਂ ਵੱਧ ਸੀਟਾਂ, ਲਗਾਤਾਰ ਤੀਜੀ ਵਾਰ PM ਬਣਨਗੇ ਮੋਦੀ


Tanu

Content Editor

Related News