ਸ਼ਰਾਰਤੀ ਅਨਸਰਾਂ ''ਤੇ ਨਜ਼ਰ ਰੱਖਣ ਲਈ ਖ਼ਾਸ ਥਾਵਾਂ ''ਤੇ ਲੱਗਣਗੇ CCTV ਕੈਮਰੇ

Sunday, Oct 27, 2024 - 01:34 PM (IST)

ਬਿਲਾਸਪੁਰ : ਬਿਲਾਸਪੁਰ ਸ਼ਹਿਰ ਵਿਚ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਅਹਿਮ ਥਾਵਾਂ 'ਤੇ 90 ਲੱਖ ਰੁਪਏ ਦੀ ਕੀਮਤ ਦੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਹ ਗੱਲ ਪੁਲਸ ਵਲੋਂ ਸ਼ਨੀਵਾਰ ਨੂੰ ਪੁਲਸ ਸ਼ਹੀਦੀ ਹਫ਼ਤੇ ਤਹਿਤ ਐੱਸ.ਪੀ. ਦਫ਼ਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਨਗਰ ਕੌਂਸਲ, ਵਪਾਰ ਮੰਡਲ, ਪੰਚਾਇਤੀ ਰਾਜ ਦੇ ਨੁਮਾਇੰਦਿਆਂ ਅਤੇ ਪੱਤਰਕਾਰਾਂ ਨਾਲ ਸਾਂਝੇ ਸੰਵਾਦ ਪ੍ਰੋਗਰਾਮ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਵਿਸ਼ਿਆਂ ’ਤੇ ਚਰਚਾ ਕਰਦਿਆਂ ਸੰਦੀਪ ਧਵਲ ਨੇ ਕਹੀ।

ਇਹ ਵੀ ਪੜ੍ਹੋ - ਨਈਂ ਰੀਸਾਂ ਪੰਜਾਬ ਦੇ ਸ਼ੇਰ ਦੀਆਂ, Diljit Dosanjh ਨੇ ਦਿੱਲੀ 'ਚ ਕਰਵਾ 'ਤੀ ਬੱਲੇ-ਬੱਲੇ, ਵੀਡੀਓ ਵਾਇਰਲ

ਇਸ ਪ੍ਰੋਗਰਾਮ ਵਿੱਚ ਡੀਐਸੱਪੀ ਜ਼ਿਲ੍ਹਾ ਹੈੱਡਕੁਆਰਟਰ ਮਦਨ ਧੀਮਾਨ, ਸੇਵਾਮੁਕਤ ਪੁਲਸ ਅਧਿਕਾਰੀ, ਨਗਰ ਕੌਂਸਲ ਚੇਅਰਮੈਨ ਕਮਲ ਗੌਤਮ, ਨਗਰ ਕੌਂਸਲ ਦੇ ਸਾਬਕਾ ਚੇਅਰਮੈਨ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਬੋਰਡ ਆਫ਼ ਡਾਇਰੈਕਟਰਜ਼ ਮੈਂਬਰ ਕਮਲੇਂਦਰ ਕਸ਼ਯਪ, ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਪੰਡਿਤ, ਕੌਂਸਲਰ ਗੌਰਵ ਸ਼ਰਮਾ, ਕੌਂਸਲਰ ਨਵੀਨ ਵਰਮਾ ਅਤੇ ਗ੍ਰਾਮ ਕੌਂਸਲਰ ਪੰਚਾਇਤ ਬੰਮਟਾ ਦੇ ਮੁਖੀ ਵਿਕਰਮ ਠਾਕੁਰ ਹਾਜ਼ਰ ਸਨ। ਮੀਟਿੰਗ ਵਿੱਚ ਖਾਸ ਕਰਕੇ ਬਿਲਾਸਪੁਰ ਸ਼ਹਿਰ ਵਿੱਚ ਨਸ਼ਿਆਂ ਦੇ ਵੱਧ ਰਹੇ ਕੇਸਾਂ, ਟ੍ਰੈਫਿਕ ਵਿਵਸਥਾ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਪ੍ਰਵਾਸੀਆਂ ਦੀ ਰਜਿਸਟ੍ਰੇਸ਼ਨ ਸਮੇਤ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ 'ਤੇ ਲੋਕ ਨੁਮਾਇੰਦਿਆਂ ਨੇ ਆਪਣੇ-ਆਪਣੇ ਸੁਝਾਅ ਦਿੱਤੇ।

ਇਹ ਵੀ ਪੜ੍ਹੋ - ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ

ਐੱਸਪੀ ਸੰਦੀਪ ਧਵਲ ਨੇ ਦੱਸਿਆ ਕਿ ਬਿਲਾਸਪੁਰ ਸ਼ਹਿਰ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਹੇ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਅਤੇ ਗਲਤ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News