ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲ਼ੀਆਂ ਚਲਾਉਣ ਵਾਲੇ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, CCTV 'ਚ ਹੋਏ ਕੈਦ
Sunday, Apr 14, 2024 - 08:50 PM (IST)
ਮੁੰਬਈ- ਬਾਲੀਵੁੱਡ ਦੇ 'ਭਾਈਜਾਨ' ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਫਾਇਰਿੰਗ ਕਰਦੇ ਸਮੇਂ ਮੌਕੇ ਦੀ ਸੀਸੀਟੀਵੀ ਫੁਟੇਜ ਪੁਲਸ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਇਹ ਤਸਵੀਰਾਂ ਇਸ ਲਈ ਜਾਰੀ ਕੀਤੀਆਂ ਗਈਆਂ ਹਨ ਕਿ ਸ਼ੂਟਰਾਂ ਦੇ ਮੁਲਕ ਛੱਡ ਕੇ ਭੱਜਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਦੀ ਭਾਲ 'ਚ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਇਹੀ ਨਹੀਂ, ਇਸ ਹਮਲੇ ਤੋਂ ਬਾਅਦ ਸਲਮਾਨ ਖ਼ਾਨ ਨੂੰ ਜ਼ੈੱਡ+ ਸਕਿਉਰਿਟੀ ਦੇਣ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਘਰ ਦੇ ਬਾਹਰ ਤੁਰੰਤ ਸੁਰੱਖਿਆ ਵਧਾ ਦਿੱਤੀ ਸੀ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਸਵੇਰੇ ਕਰੀਬ 5 ਵਜੇ ਇਕ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਹਵਾ ਵਿਚ ਤਿੰਨ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਹੀ ਨਹੀਂ, ਇਸ ਤੋਂ ਬਾਅਦ ਇਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਲਈ ਸੀ। ਉਸ ਨੇ ਇਕ ਪੋਸਟ ਸਾਂਝੀ ਕਰ ਕੇ ਇਹ ਦੱਸਿਆ ਸੀ ਕਿ ਇਹ ਤਾਂ ਸਿਰਫ਼ ਟ੍ਰੇਲਰ ਸੀ, ਫਿਲਮ ਤਾਂ ਹਾਲੇ ਬਾਕੀ ਹੈ। ਇਸ ਤੋਂ ਬਾਅਦ ਹੋਰ ਵੀ ਵੱਡੀ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ- 'ਵਿਹਿਪ' ਆਗੂ ਦੇ ਕਤਲ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਦਾ ਬਿਆਨ, ਕਿਹਾ- ''ਜਲਦ ਸਲਾਖਾਂ ਪਿੱਛੇ ਹੋਣਗੇ ਮੁਲਜ਼ਮ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e