ਕੀ ਅੱਜ ਖ਼ਤਮ ਹੋ ਜਾਵੇਗਾ ਸੀਜ਼ਫਾਇਰ ? ਆ ਗਿਆ ਭਾਰਤੀ ਫ਼ੌਜ ਦਾ ਬਿਆਨ
Sunday, May 18, 2025 - 02:17 PM (IST)

ਨੈਸ਼ਨਲ ਡੈਸਕ- ਭਾਰਤ-ਪਾਕਿ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਦਰਮਿਆਨ 10 ਮਈ ਨੂੰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਡੀ.ਜੀ.ਐੱਮ.ਓ. ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਨ ਤੇ ਸੀਜ਼ਫਾਇਰ ਬਾਰੇ ਗੱਲਬਾਤ ਕਰਨ ਲਈ 18 ਮਈ ਦੀ ਤਾਰੀਖ਼ ਤੈਅ ਕੀਤੀ ਸੀ, ਪਰ ਅੱਜ ਇਹ ਮੀਟਿੰਗ ਨਹੀਂ ਹੋ ਰਹੀ।
ਅੱਜ ਭਾਰਤੀ ਫ਼ੌਜ ਨੇ ਇਸ ਬਾਰੇ ਗੱਲ ਕਰਦੇ ਹੋਏ ਕਿਹਾ ਹੈ ਕਿ ਐਲਾਨੀ ਗਈ ਜੰਗਬੰਦੀ ਦੀ ਕੋਈ ਐਕਸਪਾਇਰੀ ਡੇਟ ਨਹੀਂ ਹੈ ਤੇ ਉਹ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ। ਭਾਰਤੀ ਫ਼ੌਜ ਨੇ ਦੱਸਿਆ ਕਿ ਕੁਝ ਰਿਪੋਰਟਾਂ 'ਚ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਅੱਜ (18 ਮਈ) ਤੋਂ ਜੰਗਬੰਦੀ ਖ਼ਤਮ ਹੋ ਜਾਵੇਗੀ। ਇਹ ਗ਼ਲਤ ਹੈ ਤੇ ਅਗਲੇ ਆਦੇਸ਼ਾਂ ਤੱਕ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਇਕ ਹੋਰ ਅੱਤਵਾਦੀ ਹਮਲਾ ! ਹੁਣ ਫਰਟੀਲਿਟੀ ਕਲੀਨਿਕ ਨੇੜੇ ਹੋਇਆ ਜ਼ਬਰਦਸਤ ਧਮਾਕਾ
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਨੇ ਆਪਰੇਸ਼ਨ ਸਿੰਦੂਰ ਚਲਾ ਕੇ ਪਾਕਿਸਤਾਨ 'ਚ ਸਥਿਤ ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕੀਤਾ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਾਲੇ ਹਾਲਾਤ ਬਣ ਗਏ ਸਨ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ 1960 'ਚ ਹੋਈ ਸਿੰਧੂ ਜਲ ਸੰਧੀ ਨੂੰ ਵੀ ਰੱਦ ਕਰ ਦਿੱਤਾ ਸੀ, ਜਿਸ ਕਾਰਨ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕ ਦਿੱਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e