ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ! ਹੋ ਗਿਆ ਐਲਾਨ

Saturday, May 10, 2025 - 06:58 PM (IST)

ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ! ਹੋ ਗਿਆ ਐਲਾਨ

ਨਵੀਂ ਦਿੱਲੀ :  ਭਾਰਤ ਪਾਕਿਸਤਾਨ ਤਣਾਅ ਵਿਚਾਲੇ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋ ਗਿਆ ਹੈ। ਇਸ ਦਾ ਦਾਅਵਾ ਸਭ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਵੱਲੋਂ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਸਕੱਤਰ ਨੇ ਵੀ ਪ੍ਰੈੱਸ ਕਾਨਫਰੰਸ ਕਰ ਕੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। 

PunjabKesari

ਦੱਸ ਦਈਏ ਕਿ ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਕਾਮਨ ਸੈਂਸ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ਲਈ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਤੁਹਾਡਾ ਧਿਆਨ ਦੇਣ ਲਈ ਤੁਹਾਡਾ ਧੰਨਵਾਦ!

 

ਇਸ ਮਗਰੋਂ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਇਸ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਆਪਣੀਆਂ ਸ਼ਰਤਾਂ ਉੱਤੇ ਸੀਜ਼ਫਾਇਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਹ ਸੀਜ਼ਫਾਇਰ ਅੱਜ ਸ਼ਾਮ ਪੰਜ ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ।

PunjabKesari

ਇਸ ਦੇ ਨਾਲ ਹੀ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਮੁਹੰਮਦ ਅਸ਼ਾਕ ਡਾਰ ਨੇ ਵੀ ਇਸ ਦੀ ਪੁਸ਼ਟੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਜੰਗਬੰਦੀ ਉੱਤੇ ਰਾਜ਼ੀ ਹੋਏ ਹਨ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਦੋਵਾਂ ਦੇਸ਼ਾਂ ਦੇ ਡੀਜੀਐੱਮਓ ਵੀ 12 ਮਈ ਨੂੰ ਇਸ ਸਬੰਧੀ ਅੱਗੇ ਦੀ ਰਣਨੀਤੀ ਉੱਤੇ ਗੱਲਬਾਤ ਕਰਨਗੇ।


author

Baljit Singh

Content Editor

Related News