ਪਾਕਿਸਤਾਨ ਨੇ ਮਨਕੋਟ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
Wednesday, Nov 29, 2017 - 05:05 PM (IST)
ਜੰਮੂ— ਪਾਕਿਸਤਾਨ ਨੇ ਇਕ ਵਾਰ ਫਿਰ ਆਪਣੀਆਂ ਨਾਪਾਕ ਹਰਕਤਾਂ 'ਚ ਸੁਧਾਰ ਨਾ ਕਰਦੇ ਹੋਏ ਫਿਰ ਉਸ ਨੇ ਪੁੰਛ ਦੇ ਮਨਕੋਟ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਫੌਜ ਵੱਲੋਂ ਮੋਰਟਰ ਨਾਲ ਭਾਰੀ ਗੋਲੀਬਾਰੀ ਕੀਤੀ ਜਾ ਰਹੀ ਹੈ। ਭਾਰਤੀ ਜਵਾਨ ਵੱਲੋਂ ਵੀ ਪਾਕਿਸਤਾਨੀ ਗੋਲੀਬਾਰੀ ਦੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਤਰ੍ਹਾਂ ਦੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਆਈ ਹੈ।
