ਕਸ਼ਮੀਰ ਦੇ ਉੜੀ ਸੈਕਟਰ ''ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ

02/24/2018 4:24:38 PM

ਸ਼੍ਰੀਨਗਰ— ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਕਸ਼ਮੀਰ ਦੇ ਉੜੀ ਸੈਕਟਰ 'ਚ ਗੋਲੀਬਾਰੀ ਕੀਤੀ। ਪਾਕਿਸਤਾਨੀ ਗੋਲੀਬਾਰੀ ਨਾਲ ਸਥਾਨਕ ਲੋਕਾਂ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਨੇ ਲੱਗਭਗ 500 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਹੈ।
ਜਾਣਕਾਰੀ ਅਨੁਸਾਰ ਪਾਕਿਸਤਾਨੀ ਸੈਨਿਕ ਸਵੇਰੇ ਦੇ ਸਮੇਂ ਲੱਗਭਗ ਸਾਢੇ 11 ਵਜੇ ਤੋਂ ਐੱਲ.ਓ.ਸੀ. 'ਤੇ ਗੋਲੀਬਾਰੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਫਿਰ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਪਾਕਿਸਤਾਨੀ ਸੈਨਿਕਾਂ ਨੇ ਉੜੀ ਸੈਕਟਰ 'ਚ ਗੋਲੀਬਾਰੀ ਕੀਤੀ ਸੀ। ਸ਼ਨੀਵਾਰ ਸਵੇਰ ਤੋਂ ਜਾਰੀ ਗੋਲੀਬਾਰੀ 'ਚ ਪਾਕਿਸਤਾਨ ਸਿਵਲ ਇਲਾਕੇ ਨੂੰ ਨਿਸ਼ਾਨਾ ਬਣਾ ਕੇ ਫਾਈਰਿੰਗ ਕਰ ਰਿਹਾ ਹੈ।


Related News