ਏਅਰ ਸਟ੍ਰਾਈਕ ਤੋਂ ਬਾਅਦ ਬੌਖਲਾਇਆ ਪਾਕਿ, ਕਰ ਰਿਹੈ ਜੰਗਬੰਦੀ ਦੀ ਉਲੰਘਣਾ

03/16/2019 5:51:37 PM

ਜੰਮੂ (ਭਾਸ਼ਾ)— ਭਾਰਤੀ ਫੌਜ ਵਲੋਂ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਅਤੇ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਵਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। 

ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਨੇੜੇ ਸ਼ਨੀਵਾਰ ਨੂੰ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੁਪਹਿਰ ਲੱਗਭਗ 1.30 ਵਜੇ ਮਾਨਕੋਟ ਸੈਕਟਰ ਵਿਚ ਸਰਹੱਦ ਪਾਰ ਤੋਂ ਮੋਰਟਾਰ ਦੇ ਜ਼ਰੀਏ ਗੋਲੇ ਦਾਗੇ ਗਏ ਅਤੇ ਇਸ ਦੇ ਨਾਲ ਹੀ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਹੋਈ, ਜਿਸ ਦਾ ਭਾਰਤੀ ਫੌਜ ਨੇ ਵੀ ਕਰਾਰਾ ਜਵਾਬ ਦਿੱਤਾ। ਬੁਲਾਰੇ ਨੇ ਦੱਸਿਆ ਸਰਹੱਦ ਪਾਰ ਗੋਲੀਬਾਰੀ 'ਚ ਭਾਰਤ ਵਲੋਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਦੱਸਣਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਤੇ ਹਵਾਈ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਸਰਹੱਦ 'ਤੇ ਜੰਗਬੰਦੀ ਉਲੰਘਣਾ ਦੀਆਂ ਘਟਨਾਵਾਂ ਦੇਖੀਆਂ ਜਾ ਰਹੀਆਂ ਹਨ।

Tanu

This news is Content Editor Tanu