ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

Sunday, Oct 18, 2026 - 05:22 PM (IST)

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

ਨੈਸ਼ਨਲ ਡੈਸਕ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੱਖਣੀ ਗੋਆ ਦੇ ਮਡਗਾਓਂ ਵਿਖੇ ਕਾਂਗਰਸ ਦੀ 'ਗੋਇ ਰਾਖੋਣ ਯਾਤਰਾ' ਵਿੱਚ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ 2 ਕਿਲੋਮੀਟਰ ਤੱਕ ਪੈਦਲ ਯਾਤਰਾ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ 'ਤੇ ਗੰਭੀਰ ਦੋਸ਼ ਲਗਾਏ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਸੀਈਸੀ ਗਿਆਨੇਸ਼ ਕੁਮਾਰ ਵੋਟ ਚੋਰੀ ਨੂੰ ਅੰਜਾਮ ਦਿੰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦੀ ਰੱਖਿਅਕ ਹੈ ਅਤੇ ਪ੍ਰਧਾਨ ਮੰਤਰੀ, ਅਮਿਤ ਸ਼ਾਹ ਤੇ ਗਿਆਨੇਸ਼ ਕੁਮਾਰ ਨੂੰ ਆਪਣੇ ਕੀਤੇ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਨਿਆਂ ਦਾ ਸਾਹਮਣਾ ਕਰਨਾ ਪਵੇਗਾ।
ਆਪਣੇ ਖਿਲਾਫ ਚੱਲ ਰਹੇ ਮਾਮਲਿਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਉੱਪਰ ਮਾਣਹਾਨੀ ਦੇ 45 ਤੋਂ ਵੱਧ ਕੇਸ ਦਰਜ ਹਨ, ਜੋ ਕਿ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਹੋਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਵੋਟ ਚੋਰੀ ਦਾ ਦੋਸ਼ ਲਗਾਉਣ ਦੇ ਬਾਵਜੂਦ ਉਨ੍ਹਾਂ ਖਿਲਾਫ ਕੇਸ ਦਰਜ ਕਰਨ ਤੋਂ ਸਰਕਾਰ ਡਰਦੀ ਹੈ, ਕਿਉਂਕਿ ਇਹ ਇੱਕ ਵੱਡੀ ਕਾਨੂੰਨੀ ਲੜਾਈ ਬਣ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਦੇਸ਼ ਵਿੱਚ ਵਿਸ਼ਵ-ਪੱਧਰੀ ਸਿੱਖਿਆ ਪ੍ਰਣਾਲੀ ਹੁੰਦੀ ਸੀ, ਪਰ ਹੁਣ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖਿਲਾਫ ਪੈਲੇਟ ਗਨ ਦੀ ਵਰਤੋਂ ਕੀਤੀ ਜਾ ਰਹੀ ਹੈ।
 


author

Shubam Kumar

Content Editor

Related News