LIVE: ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਹੈੱਡਕੁਆਰਟਰ 'ਚ ਜਸ਼ਨ, ਕੁਝ ਦੇਰ 'ਚ ਪਹੁੰਚਣਗੇ PM ਮੋਦੀ

03/02/2023 8:08:12 PM

ਨੈਸ਼ਨਲ ਡੈਸਕ : ਉੱਤਰ ਪੂਰਬੀ ਤਿੰਨਾਂ ਰਾਜਾਂ (ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ) ਵਿੱਚ ਚੋਣ ਨਤੀਜੇ ਐਲਾਨੇ ਜਾਣ ਦੇ ਨਾਲ ਹੀ ਪੂਰੀ ਤਸਵੀਰ ਸਾਫ਼ ਹੋ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰਾਂ ਤੋਂ ਲੈ ਕੇ ਸਾਰੇ ਵੱਡੇ ਨੇਤਾਵਾਂ 'ਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਦਿੱਲੀ 'ਚ ਭਾਜਪਾ ਦੇ ਮੁੱਖ ਦਫਤਰ 'ਚ ਜਸ਼ਨ ਦਾ ਮਾਹੌਲ ਹੈ। ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਮੁਖੀ ਜੇਪੀ ਨੱਡਾ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਪੀਐੱਮ ਮੋਦੀ ਵੀ ਥੋੜ੍ਹੀ ਦੇਰ 'ਚ ਇੱਥੇ ਪਹੁੰਚਣ ਵਾਲੇ ਹਨ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀਆਂ ਦੀਆਂ ਆਪਸੀ ਰੰਜਿਸ਼ਾਂ ਸਮੁੱਚੇ ਭਾਈਚਾਰੇ ਲਈ ਬਣ ਰਹੀਆਂ ਸ਼ਰਮਿੰਦਗੀ ਦਾ ਵੱਡਾ ਕਾਰਨ

ਸਾਰੇ ਵਰਕਰਾਂ 'ਤੇ ਮੈਨੂੰ ਮਾਣ ਹੈ

ਤ੍ਰਿਪੁਰਾ-ਨਾਗਾਲੈਂਡ 'ਚ ਪੀਐੱਮ ਮੋਦੀ ਨੇ ਚੋਣ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਤ੍ਰਿਪੁਰਾ ਵਾਸੀਆਂ ਦਾ ਦਿਲੋਂ ਧੰਨਵਾਦ। ਤ੍ਰਿਪੁਰਾ-ਨਾਗਾਲੈਂਡ 'ਚ ਭਾਜਪਾ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਤ੍ਰਿਪੁਰਾ ਦਾ ਤਹਿ-ਦਿਲੋਂ ਧੰਨਵਾਦ। ਇਹ ਸਥਿਰਤਾ ਅਤੇ ਵਿਕਾਸ ਲਈ ਵੋਟ ਹੈ। ਭਾਜਪਾ ਤ੍ਰਿਪੁਰਾ ਵਿੱਚ ਵਿਕਾਸ ਲਈ ਕੰਮ ਕਰਦੀ ਰਹੇਗੀ। ਮੈਨੂੰ ਸਾਰੇ ਵਰਕਰਾਂ 'ਤੇ ਮਾਣ ਹੈ।

ਇਹ ਵੀ ਪੜ੍ਹੋ : ਤ੍ਰਿਪੁਰਾ-ਨਾਗਾਲੈਂਡ 'ਚ ਲਹਿਰਾਇਆ ਭਾਜਪਾ ਦਾ ਝੰਡਾ, ਕੇਵਲ ਸਿੰਘ ਢਿੱਲੋਂ ਨੇ ਟਵੀਟ ਕਰ ਦਿੱਤੀ ਵਧਾਈ

ਕੋਨਾਰਡ ਸੰਗਮਾ ਨੇ ਭਾਜਪਾ ਨੂੰ ਦਿੱਤਾ ਆਫ਼ਰ

ਭਾਜਪਾ ਨੇ ਨਾਗਾਲੈਂਡ ਅਤੇ ਤ੍ਰਿਪੁਰਾ ਵਿੱਚ ਇਕ ਵਾਰ ਫਿਰ ਸੱਤਾ ਵਿੱਚ ਵਾਪਸੀ ਕੀਤੀ ਹੈ, ਜਦਕਿ ਮੇਘਾਲਿਆ ਵਿੱਚ ਕੋਈ ਵੀ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ ਹੈ। ਅਜਿਹੇ 'ਚ ਕੋਨਰਾਡ ਸੰਗਮਾ ਨੇ ਭਾਜਪਾ ਨੂੰ ਗਠਜੋੜ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਵਿਸ਼ਵ ਸ਼ਰਮਾ ਨੇ ਵੀਰਵਾਰ ਨੂੰ ਕਿਹਾ ਕਿ ਮੇਘਾਲਿਆ ਦੇ ਮੁੱਖ ਮੰਤਰੀ ਅਤੇ ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਦੇ ਮੁਖੀ ਕੋਨਰਾਡ ਸੰਗਮਾ ਨੇ ਪਹਾੜੀ ਰਾਜ ਵਿੱਚ ਅਗਲੀ ਸਰਕਾਰ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਆਸ਼ੀਰਵਾਦ ਮੰਗਿਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਕੀਤਾ ਕਾਬੂ

ਸੰਗਮਾ ਨੇ ਅਮਿਤ ਸ਼ਾਹ ਨੂੰ ਕੀਤਾ ਫੋਨ

ਸ਼ਰਮਾ ਨੇ ਟਵਿੱਟਰ 'ਤੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੀ ਮੇਘਾਲਿਆ ਇਕਾਈ ਨੂੰ ਰਾਜ ਵਿੱਚ ਸਰਕਾਰ ਬਣਾਉਣ 'ਚ ਐੱਨਪੀਪੀ ਦਾ ਸਮਰਥਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫ਼ੋਨ ਕੀਤਾ ਅਤੇ ਨਵੀਂ ਸਰਕਾਰ ਬਣਾਉਣ ਲਈ ਉਨ੍ਹਾਂ ਦਾ ਸਮਰਥਨ ਅਤੇ ਆਸ਼ੀਰਵਾਦ ਮੰਗਿਆ।" ਅਸਾਮ ਦੇ ਮੁੱਖ ਮੰਤਰੀ ਨੇ ਟਵਿੱਟਰ 'ਤੇ ਲਿਖਿਆ, "ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਦੀ ਮੇਘਾਲਿਆ ਇਕਾਈ ਨੂੰ ਰਾਜ ਵਿੱਚ ਅਗਲੀ ਸਰਕਾਰ ਬਣਾਉਣ ਲਈ ਨੈਸ਼ਨਲ ਪੀਪਲਜ਼ ਪਾਰਟੀ ਦਾ ਸਮਰਥਨ ਕਰਨ ਦੀ ਸਲਾਹ ਦਿੱਤੀ ਹੈ।"

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh