ਚੱਲਦੀ ਸੁਣਵਾਈ ਦੌਰਾਨ ਜੱਜ ਦੇ ਸਿਰ ''ਤੇ ਆ ਡਿੱਗਾ ਛੱਤ ਵਾਲਾ ਪੱਖਾ ! ਕੋਰਟ ''ਚ ਮਚ ਗਿਆ ਚੀਕ-ਚਿਹਾੜਾ
Tuesday, Mar 17, 2026 - 05:40 PM (IST)
ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜ਼ਿਲ੍ਹਾ ਅਦਾਲਤ 'ਚ ਕਾਰਵਾਈ ਦੌਰਾਨ ਇੱਕ ਚੱਲਦਾ ਛੱਤ ਵਾਲਾ ਪੱਖਾ ਅਚਾਨਕ ਛੱਤ 'ਚੋਂ ਉੱਖੜ ਗਿਆ ਤੇ ਇੱਕ ਮਹਿਲਾ ਐਡੀਸ਼ਨਲ ਸੈਸ਼ਨ ਜੱਜ 'ਤੇ ਜਾ ਡਿੱਗਾ। ਇਸ ਹਾਦਸੇ ਕਾਰਨ ਕੋਰਟ ਰੂਮ ਵਿੱਚ ਮੌਜੂਦ ਦਰਜਨਾਂ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ।
ਜਾਣਕਾਰੀ ਅਨੁਸਾਰ, ਜਦੋਂ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ, ਤਾਂ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਪੱਖਾ ਅਚਾਨਕ ਖੁੱਲ੍ਹ ਕੇ ਜੱਜ ਦੀ ਕੁਰਸੀ 'ਤੇ ਜਾ ਡਿੱਗਿਆ, ਜਿਸ ਕਾਰਨ ਮਹਿਲਾ ਜੱਜ ਦੇ ਸਿਰ ਅਤੇ ਮੋਢੇ 'ਤੇ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਜੱਜ ਛੁੱਟੀ 'ਤੇ ਚਲੇ ਗਏ ਹਨ।
ਇਹ ਵੀ ਪੜ੍ਹੋ- ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ, ਜਾਣੋ ਕੀ ਹੈ ਕਾਰਨ
ਇਸ ਹਾਦਸੇ ਮਗਰੋਂ ਵਕੀਲਾਂ ਅਤੇ ਕਰਮਚਾਰੀਆਂ ਨੇ ਅਦਾਲਤੀ ਕੰਪਲੈਕਸ ਦੀ ਮਾੜੀ ਹਾਲਤ 'ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬਿਲਡਿੰਗ ਦੀ ਬਿਜਲੀ ਫਿਟਿੰਗ ਅਤੇ ਵਾਇਰਿੰਗ ਕਈ ਸਾਲਾਂ ਪੁਰਾਣੀ ਹੈ, ਛੱਤਾਂ ਵਿੱਚੋਂ ਪਾਣੀ ਚੋਂਦਾ ਹੈ ਅਤੇ ਪਹਿਲਾਂ ਵੀ ਜੱਜ ਦੇ ਸਾਹਮਣੇ ਛੱਤ ਦਾ ਪਲਾਸਟਰ ਡਿੱਗਣ ਵਰਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਘਟਨਾ ਨੇ ਸਰਕਾਰੀ ਇਮਾਰਤਾਂ ਦੇ ਰੱਖ-ਰਖਾਅ ਅਤੇ ਉੱਥੇ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਆਮ ਲੋਕਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
