H3N2 ਦੇ ਵਧਦੇ ਮਾਮਲਿਆਂ ਦਰਮਿਆਨ ਕੁਝ ਸੂਬਿਆਂ 'ਚ ਵਧੇ ਕੋਰੋਨਾ ਦੇ ਮਾਮਲੇ, ਸਰਕਾਰ ਨੇ ਦਿੱਤੇ ਸਖ਼ਤ ਨਿਰਦੇਸ਼

Sunday, Mar 12, 2023 - 12:02 PM (IST)

ਨਵੀਂ ਦਿੱਲੀ (ਭਾਸ਼ਾ)- ਭਾਰਤ ਵਿਚ ਮੌਸਮੀ ਇਨਫਲੂਐਂਜ਼ਾ ਦੀ ਉਪ ਕਿਸਮ ਐੱਚ3ਐੱਨ2 ਦੇ ਮਾਮਲਿਆਂ 'ਚ ਵਾਧੇ ਦਰਮਿਆਨ ਕੇਂਦਰ ਨੇ ਸ਼ਨੀਵਾਰ ਕੁਝ ਸੂਬਿਆਂ ਵਿਚ ਕੋਵਿਡ-19 ਦੀ ਇਨਫੈਕਸ਼ਨ ਦੀ ਦਰ ਵਿਚ ਲੜੀਵਾਰ ਵਾਧੇ ’ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਇਸ ਨਾਲ ਤੁਰੰਤ ਨਜਿੱਠਣ ਦੀ ਲੋੜ ਹੈ। ਕੇਂਦਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਇਨਫਲੂਐਂਜ਼ਾ ਵਰਗੀ ਬਿਮਾਰੀ (ਆਈ.ਐਲ.ਆਈ.) ਜਾਂ ਗੰਭੀਰ ਤੀਬਰ ਸਾਹ ਦੀ ਇਨਫੈਕਸ਼ਨ (ਐਸ.ਏ.ਆਰ.ਆਈ.) ਦੇ ਮਾਮਲਿਆਂ ਦੇ ਰੂਪ ਵਿਚ ਮੌਜੂਦ ਸਾਹ ਦੀਆਂ ਬਿਮਾਰੀਆਂ ਦਾ ਇਕ ਏਕੀਕ੍ਰਿਤ ਡਾਟਾਬੇਸ ਲਾਂਚ ਕੀਤਾ ਹੈ । ਨਾਲ ਹੀ ਨਿਗਰਾਨੀ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਸੂਬਿਆਂ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਹਸਪਤਾਲਾਂ ਦੀਆਂ ਤਿਆਰੀਆਂ ਜਿਵੇਂ ਕਿ ਦਵਾਈਆਂ ਅਤੇ ਮੈਡੀਕਲ ਆਕਸੀਜਨ ਦੀ ਉਪਲਬਧਤਾ, ਕੋਵਿਡ-19 ਵਿਰੁੱਧ ਟੀਕਾਕਰਨ ਅਤੇ ਇਨਫਲੂਐਂਜ਼ਾ ਦਾ ਜਾਇਜ਼ਾ ਲੈਣ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ਨੀਵਾਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਿਖੀ ਚਿੱਠੀ ’ਚ ਕਿਹਾ ਹੈ ਕਿ ਹਾਲਾਂਕਿ ਪਿਛਲੇ ਕੁਝ ਮਹੀਨਿਆਂ ’ਚ ਕੋਵਿਡ-19 ਦੇ ਮਾਮਲੇ ਘੱਟ ਰਹੇ ਹਨ ਪਰ ਕੁਝ ਸੂਬਿਆਂ ’ਚ ਕੋਵਿਡ-19 ਦੀ ਇਨਫੈਕਸ਼ਨ ਦੀ ਦਰ ਵਧ ਰਹੀ ਹੈ। ਹੌਲੀ-ਹੌਲੀ ਵਾਧਾ ਚਿੰਤਾ ਦਾ ਮੁੱਦਾ ਹੈ। ਇਸ ਨਾਲ ਜਲਦੀ ਨਿਪਟਿਆ ਜਾਣਾ ਚਾਹੀਦਾ ਹੈ। ਭੂਸ਼ਣ ਨੇ ਕਿਹਾ ਕਿ ਨਵੇਂ ਕੇਸਾਂ ਦੀ ਘੱਟ ਗਿਣਤੀ, ਹਸਪਤਾਲ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਅਤੇ ਕੋਵਿਡ-19 ਟੀਕਾਕਰਨ ਦੇ ਮਾਮਲੇ ਵਿੱਚ ਮਹੱਤਵਪੂਰਨ ਪ੍ਰਗਤੀ ਦੇ ਬਾਵਜੂਦ ਚੌਕਸ ਰਹਿਣ ਦੀ ਲੋੜ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News