ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ, ਰਾਫੇਲ ਡੀਲ ''ਚ ਪੀ. ਐੱਮ. ਓ. ਦਾ ਦਖਲ ਨਹੀਂ

05/26/2019 1:58:21 AM

ਨਵੀਂ ਦਿੱਲੀ - ਲੋਕ ਸਭਾ ਚੋਣਾਂ 'ਚ ਵਿਰੋਧੀ ਧਿਰ ਨੇ ਰਾਫੇਲ ਲੜਾਕੂ ਹਵਾਈ ਜਹਾਜ਼ ਦੀ ਡੀਲ 'ਚ ਬੇਨਿਯਮੀਆਂ ਦਾ ਦੋਸ਼ ਲਾਉਂਦੇ ਹੋਏ ਇਸ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਸੀ। ਸਭ ਦੋਸ਼ਾਂ ਦੇ ਬਾਵਜੂਦ ਦੇਸ਼ ਦੇ ਲੋਕਾਂ ਨੇ ਨਰਿੰਦਰ ਮੋਦੀ ਨੂੰ ਚੁਣਿਆ ਅਤੇ ਭਾਜਪਾ ਨੂੰ ਭਾਰੀ ਬਹੁਮਤ ਦਿਵਾਇਆ। ਹੁਣ ਜਦ ਕਿ ਨਰਿੰਦਰ ਮੋਦੀ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਹਨ ਤੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਲਿਖਤੀ ਜਵਾਬ ਦਿੰਦੇ ਹੋਏ ਰਾਫੇਲ ਨਾਲ ਜੁੜੀਆਂ ਪਟੀਸ਼ਨਾਂ ਰੱਦ ਕਰਨ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੂੰ ਭੇਜੇ ਗਏ ਲਿਖਤੀ ਜਵਾਬ 'ਚ ਸਰਕਾਰ ਨੇ ਕਿਹਾ ਹੈ ਕਿ ਰਾਫੇਲ ਮੁੱਦੇ 'ਤੇ ਮੁੜ ਵਿਚਾਰ ਪਟੀਸ਼ਨ ਨਕਲੀ ਅਤੇ ਗਲਤ ਦੋਸ਼ਾਂ 'ਤੇ ਆਧਾਰਿਤ ਹੈ। ਇਸ ਦੇ ਨਾਲ ਹੀ ਕੇਂਦਰ ਨੇ ਸੁਪਰੀਮ ਕੋਰਟ ਨੂੰ ਇਸ ਡੀਲ 'ਚ ਪੀ. ਐੱਮ. ਓ. ਦੇ ਦਖਲ ਵਾਲੇ ਦੋਸ਼ਾਂ ਦਾ ਵੀ ਜਵਾਬ ਦਿੱਤਾ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਰੱਖਿਆ ਸੌਦੇ 'ਚ ਪੀ. ਐੱਮ. ਓ. ਨੇ ਕੋਈ ਦਖਲ ਨਹੀਂ ਦਿੱਤਾ। ਉਸ ਵਲੋਂ ਨਾਲੋ-ਨਾਲ ਗੱਲਬਾਤ ਵੀ ਨਹੀਂ ਕੀਤੀ ਗਈ।


Khushdeep Jassi

Content Editor

Related News