ਕੇਂਦਰ ਵੱਲੋਂ LG ਦੀਆਂ 'ਸ਼ਕਤੀਆਂ' ਵਧਾਉਣ ਨੂੰ RP ਸਿੰਘ ਨੇ ਦੱਸਿਆ ਚੰਗਾ ਫ਼ੈਸਲਾ, PM ਦਾ ਕੀਤਾ ਧੰਨਵਾਦ

05/20/2023 10:54:40 AM

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ। ਉੱਥੇ ਹੀ ਭਾਜਪਾ ਆਗੂ ਆਰ.ਪੀ. ਸਿੰਘ ਨੇ ਇਸ ਫ਼ੈਸਲੇ ਨੂੰ ਚੰਗਾ ਦੱਸਿਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਜੀ ਸ਼ੁਕਰੀਆ। ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਲੋਕਾਂ ਲਈ ਇਕ ਚੰਗਾ ਫ਼ੈਸਲਾ ਲਿਆ ਹੈ। ਕੇਜਰੀਵਾਲ ਸਰਕਾਰ ਜਿਸ ਤਰ੍ਹਾਂ ਅਫ਼ਸਰਾਂ ਨੂੰ ਧਮਕਾਉਣ, ਗਾਲ੍ਹਾਂ ਕੱਢਣ, ਭ੍ਰਿਸ਼ਟਾਚਾਰ ਦੀਆਂ ਫ਼ਾਈਲਾਂ ਨੂੰ ਨਸ਼ਟ ਕਰਨ 'ਚ ਲੱਗੀ ਸੀ, ਇਹ ਫ਼ੈਸਲਾ ਬਹੁਤ ਜ਼ਰੂਰੀ ਸੀ।

ਦਰਅਸਲ, ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਣ ਦੀ ਸਾਜ਼ਿਸ਼ ਰਚ ਰਹੀ ਹੈ? 

ਇਹ ਵੀ ਪੜ੍ਹੋ : ਕੇਂਦਰ ਨੇ ਵਧਾਈਆਂ LG ਦੀਆਂ 'ਸ਼ਕਤੀਆਂ', ਕੇਜਰੀਵਾਲ ਨੇ ਲਾਇਆ ਸੁਪਰੀਮ ਕੋਰਟ ਦਾ ਫ਼ੈਸਲਾ ਪਲਟਣ ਦਾ ਦੋਸ਼

DIsha

This news is Content Editor DIsha