ਕੇਂਦਰ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰ ਰਿਹਾ, ਖ਼ਤਮ ਨਹੀਂ ਹੋਵੇਗਾ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

Saturday, Jun 19, 2021 - 05:20 AM (IST)

ਕੇਂਦਰ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰ ਰਿਹਾ, ਖ਼ਤਮ ਨਹੀਂ ਹੋਵੇਗਾ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ  ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ‘‘ਬਦਨਾਮ'' ਕਰ ਰਹੀ ਹੈ ਅਤੇ ਜੇਕਰ ਸਰਕਾਰ ਉਮੀਦ ਕਰ ਰਹੀ ਕਿ ਅੰਦੋਲਨ ਖ਼ਤਮ ਹੋ ਜਾਵੇਗਾ ਤਾਂ ਅਜਿਹਾ ਨਹੀਂ ਹੋਣ ਵਾਲਾ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 40 ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਐੱਸ.ਕੇ.ਐੱਮ. ਨੇ ਦਾਅਵਾ ਕੀਤਾ ਕਿ ਕਈ ਸੂਬਾ ਸਰਕਾਰਾਂ ਅੰਦੋਲਨ  ਦੇ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ ਅਤੇ ਅੰਦੋਲਨ ਨਾਲ ਜੁੜਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਵਾਲੀ ਥਾਂ 'ਤੇ ਅਤੇ ਕਿਸਾਨ ਪਹੁੰਚ ਗਏ ਹਨ।

ਇਹ ਵੀ ਪੜ੍ਹੋ-  ਜ਼ਿੰਦਗੀ ਦੀ ਜੰਗ ਹਾਰੇ 'ਫਲਾਇੰਗ ਸਿੱਖ' ਮਿਲਖਾ ਸਿੰਘ, ਪੀ.ਜੀ.ਆਈ. 'ਚ ਹੋਈ ਮੌਤ

ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਖ਼ਤਮ ਕਰਣ ਅਤੇ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਦੀ ਮੰਗ ਨੂੰ ਲੈ ਕੇ ਮੁੱਖ ਰੂਪ ਨਾਲ ਪੰਜਾਬ, ਹਰਿਆਣਾ ਅਤੇ ਪੱਛਮੀ ਵਾਲੇ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਪਿਛਲੇ ਛੇ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, ‘‘ਪ੍ਰਦਰਸ਼ਨਕਾਰੀਆਂ ਨੂੰ ਬਦਨਾਮ ਕਰਣ ਦਾ ਕੋਈ ਵੀ ਮੌਕਾ ਛੱਡਿਆ ਨਹੀਂ ਜਾ ਰਿਹਾ। ਹਾਲਾਂਕਿ, ਉਨ੍ਹਾਂ ਦੀ ਨੀਤੀ ਇਸ ਵਾਰ ਵੀ ਨਾਕਾਮ ਹੋਵੇਗੀ।'' 

ਇਹ ਵੀ ਪੜ੍ਹੋ-   ਵਿਸ਼ਵ ਭਰ ਦੇ 40 ਸਿਹਤ ਮਾਹਰਾਂ ਦੀ ਚਿਤਾਵਨੀ, ਭਾਰਤ ’ਚ ਅਕਤੂਬਰ ਤੱਕ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ 

ਬਿਆਨ ਵਿੱਚ ਕਿਹਾ ਗਿਆ, ‘‘ਕਿਸਾਨ ਜੋ ਮੰਗ ਰਹੇ ਹਨ, ਉਹ ਇਹ ਹੈ ਕਿ ਦੇ ਪੇਸ਼ੇ ਦੇ ਮੌਲਿਕ ਅਧਿਕਾਰ ਦੀ ਰੱਖਿਆ ਕੀਤੀ ਜਾਵੇ। ਲੋਕਤੰਤਰ ਵਿੱਚ ਇਹ ਉਮੀਦ ਕੀਤੀ ਜਾਂਦੀ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰੇਗੀ। ਇਸਦੇ ਬਜਾਏ, ਭਾਜਪਾ ਅਗਵਾਈ ਵਾਲੀ ਸਰਕਾਰ ਬੇਲੌੜਾ ਰੂਪ ਨਾਲ ਅੰਦੋਲਨ ਨੂੰ ਲੰਬਾ ਖਿੱਚ ਰਹੀ ਹੈ, ਇਸ ਨੂੰ ਬਦਨਾਮ ਕਰ ਰਹੀ ਹੈ ਅਤੇ ਉਮੀਦ ਕਰ ਰਹੀ ਹੈ ਕਿ ਇਹ ਇੰਝ ਹੀ ਖ਼ਤਮ ਹੋ ਜਾਵੇਗਾ। ਇਹ ਨਹੀਂ ਹੋਣ ਵਾਲਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਕਈ ਨੇਤਾ ਕੇਂਦਰ ਸਰਕਾਰ ਨਾਲ ਕਿਸਾਨਾਂ ਦੇ ਮੁੱਦੇ ਦਾ ਹੱਲ ਕਰਣ ਲਈ ਕਹਿ ਰਹੇ ਹਨ। 

ਇਹ ਵੀ ਪੜ੍ਹੋ- ਮੋਬਾਇਲ ’ਤੇ ਗੇਮ ਖੇਡਦੇ-ਖੇਡਦੇ ਕਾਰ ’ਚ ਲੌਕ ਹੋ ਗਿਆ 8 ਸਾਲਾ ਬੱਚਾ, ਸਾਹ ਘੁਟਣ ਨਾਲ ਹੋਈ ਮੌਤ

ਬਿਆਨ ਵਿੱਚ ਕਿਹਾ ਗਿਆ, ‘‘ਤਾਮਿਲਨਾਡੂ ਦੇ ਮੁੱਖ ਮੰਤਰੀ (ਐੱਮ.ਕੇ. ਸਟਾਲਿਨ) ਨੇ ਹਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਮੀਮੋ ਵਿੱਚ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਮੁੱਦਾ ਚੁੱਕਿਆ। ਮਹਾਰਾਸ਼ਟਰ ਵੀ ਕਿਸਾਨਾਂ 'ਤੇ ਕੇਂਦਰੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਬੇਅਸਰ ਕਰਣ ਲਈ ਆਪਣੇ ਕਾਨੂੰਨ ਵਿੱਚ ਸੋਧ ਕਰਣ ਦੀ ਪ੍ਰਕਿਰਿਆ ਵਿੱਚ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ। 


author

Inder Prajapati

Content Editor

Related News