SC ਦਾ ਕੇਂਦਰ ਸਰਕਾਰ ਨੂੰ ਆਦੇਸ਼, ਰਾਜੋਆਣਾ ਦੀ ਅਪੀਲ ''ਤੇ 2 ਮਹੀਨਿਆਂ ''ਚ ਲਿਆ ਜਾਵੇ ਫ਼ੈਸਲਾ

05/02/2022 2:22:21 PM

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ 'ਤੇ 2 ਮਹੀਨਿਆਂ ਅੰਦਰ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ, ਜਿਸ 'ਚ ਉਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ 'ਚ ਖ਼ੁਦ ਨੂੰ ਸੁਣਾਈ ਗਈ ਮੌਤ ਨੂੰ ਲਗਭਗ 26 ਸਾਲ ਤੋਂ ਜੇਲ੍ਹ 'ਚ ਕੈਦ ਹੋਣ ਦੇ ਆਧਾਰ 'ਤੇ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ। ਜੱਜ ਉਦੇ ਉਮੇਸ਼ ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਮਾਮਲੇ 'ਚ ਸੁਪਰੀਮ ਕੋਰਟ 'ਚ ਹੋਰ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਪੈਂਡਿੰਗ ਹੋਣਾ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ 'ਚ ਰੁਕਾਵਟ ਨਹੀਂ ਪਾਏਗਾ।

ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਦਾ ਨਵਾਂ ਧਮਾਕਾ, ਆਪਣੀ ਪਾਰਟੀ ਬਣਾ ਕੇ ਇਸ ਸੂਬੇ ਤੋਂ ਕਰਨਗੇ ਸ਼ੁਰੂਆਤ

ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਵਿਸਫ਼ੋਟ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਸਰਵਉੱਚ ਅਦਾਲਤ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ 'ਚ ਉਸ ਨੇ ਇਸ ਆਧਾਰ 'ਤੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ ਕਿ ਉਹ 26 ਸਾਲ ਤੋਂ ਜੇਲ੍ਹ 'ਚ ਹੈ। ਜੁਲਾਈ 2007 'ਚ ਇਕ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਮਾਮਲੇ 'ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News