ਚੀਨ-ਅਮਰੀਕਾ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਕੇਂਦਰ ਹੋਇਆ ਚੌਕੰਨਾ, ਸੂਬਿਆਂ ਨੂੰ ਦਿੱਤੀਆਂ ਇਹ ਹਦਾਇਤਾਂ

12/20/2022 10:57:03 PM

ਨੈਸ਼ਨਲ ਡੈਸਕ: ਚੀਨ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਅਚਾਨਕ ਹੋਏ ਵਾਧੇ ਕਾਰਨ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਸਰਕਾਰ ਨੇ ਸਾਰੇ ਸੂਬਿਆਂ ਨੂੰ ਪੱਤਰ ਲਿਖ ਕੇ ਕੋਵਿਡ ਦੇ ਨਵੇਂ ਮਾਮਲਿਆਂ ਦੀ ਜੀਨੋਮ ਸੀਕਵੈਂਸਿੰਗ ਕਰਨ ਲਈ ਕਿਹਾ ਹੈ। ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ NCDC ਅਤੇ ICMR ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਸਾਰੇ ਸੂਬਿਆਂ ਨੂੰ ਜੀਨੋਮ ਸੀਕਵੈਂਸਿੰਗ 'ਤੇ ਜ਼ੋਰ ਦੇਣਾ ਹੋਵੇਗਾ। ਫਿਲਹਾਲ ਦੇਸ਼ 'ਚ ਕੋਰੋਨਾ ਦੇ ਜ਼ਿਆਦਾ ਮਾਮਲੇ ਨਹੀਂ ਹਨ। ਮੌਤਾਂ ਵਿਚ ਕਾਫੀ ਕਮੀ ਆਈ ਹੈ। ਪਰ ਇਹ ਵਾਇਰਸ ਪੂਰੀ ਦੁਨੀਆ ਵਿਚ ਫਿਰ ਤੋਂ ਫੈਲ ਰਿਹਾ ਹੈ। ਅਜਿਹੇ 'ਚ ਸਰਕਾਰ ਲਾਪਰਵਾਹੀ ਨਹੀਂ ਵਰਤਣਾ ਚਾਹੁੰਦੀ।

ਇਹ ਖ਼ਬਰ ਵੀ ਪੜ੍ਹੋ - ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ

ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ NCDC ਅਤੇ ICMR ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਕੋਰੋਨਾ ਦੇ ਨਵੇਂ ਰੂਪਾਂ ਦੀ ਸਮੇਂ ਸਿਰ ਪਛਾਣ ਕਰਨੀ ਹੈ ਤਾਂ ਇਸ ਦੇ ਲਈ ਜੀਨੋਮ ਸੀਕਵੈਂਸਿੰਗ ਜ਼ਰੂਰੀ ਹੈ। ਸੂਬਿਆਂ ਨੂੰ ਜੀਨੋਮ ਸੀਕਵੈਂਸਿੰਗ ਲਈ ਨਮੂਨੇ ਭੇਜਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਦੁਨੀਆ ਦੇ ਕਈ ਵੱਡੇ ਦੇਸ਼ਾਂ 'ਚ ਕੋਰੋਨਾ ਦੇ ਮਾਮਲੇ ਅਚਾਨਕ ਵਧ ਗਏ ਹਨ। ਖਾਸ ਤੌਰ 'ਤੇ ਅਮਰੀਕਾ, ਬ੍ਰਾਜ਼ੀਲ, ਚੀਨ, ਕੋਰੀਆ ਅਤੇ ਜਾਪਾਨ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਿਆ ਜਾ ਰਿਹਾ ਹੈ। ਇਸ ਕਾਰਨ ਕੇਂਦਰ ਸਰਕਾਰ ਅਲਰਟ ਮੋਡ 'ਤੇ ਆ ਗਈ ਹੈ। ਸਰਕਾਰ ਨੇ ਸਾਰੇ ਰਾਜਾਂ ਨੂੰ ਚੌਕੰਨੇ ਰਹਿਣ ਲਈ ਕਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਭਾਖੜਾ ਨਹਿਰ 'ਚੋਂ ਗੋਤਾਖੋਰਾਂ ਹੱਥ ਲੱਗੀ ਸ਼ੈਅ ਨੇ ਪਾਏ ਭੜਥੂ, ਕੀਤੀ ਪੁਲਸ ਹਵਾਲੇ

ਕੇਂਦਰ ਸਰਕਾਰ ਨੂੰ ਸ਼ੱਕ ਹੈ ਕਿ ਕਿੱਧਰੇ ਇਹ ਕੋਰੋਨਾ ਦਾ ਨਵਾਂ ਰੂਪ ਤਾਂ ਨਹੀਂ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਕੇਸਾਂ ਵਿਚ ਅਚਾਨਕ ਵਾਧਾ ਹੋ ਸਕਦਾ ਹੈ। ਕੇਂਦਰ ਨੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ, ਉਸ ਤੋਂ ਇਹ ਸਮਝਿਆ ਜਾ ਸਕਦਾ ਹੈ ਕਿ ਕੋਰੋਨਾ ਅਜੇ ਖ਼ਤਮ ਨਹੀਂ ਹੋਇਆ ਹੈ। ਅਜਿਹੇ 'ਚ ਕੋਰੋਨਾ ਦੇ ਰੁਝਾਨ 'ਤੇ ਨਜ਼ਰ ਰੱਖਣੀ ਜ਼ਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ - ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਦੀ ਮੌਤ, ਪਰਿਵਾਰ ਨੂੰ ਮ੍ਰਿਤਕ ਦੇਹ ਲਈ 22 ਦਿਨ ਕਰਨਾ ਪਿਆ ਇੰਤਜ਼ਾਰ

 ਕੀ ਹੈ ਜੀਨੋਮ ਸਿਕਵੈਂਸਿੰਗ?

ਸਧਾਰਨ ਸ਼ਬਦਾਂ ਵਿਚ, ਜੀਨੋਮ ਸੀਕਵੈਂਸਿੰਗ ਇਕ ਵਾਇਰਸ ਦੇ ਬਾਇਓਡਾਟਾ ਦੀ ਤਰ੍ਹਾਂ ਹੈ। ਅਸੀਂ ਜੀਨੋਮ ਰਾਹੀਂ ਵਾਇਰਸ ਦੀ ਕਿਸਮ, ਦਿਖ ਆਦਿ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਾਂ। ਇਸ ਵਾਇਰਸ ਦੇ ਵੱਡੇ ਸਮੂਹ ਨੂੰ ਜੀਨੋਮ ਕਿਹਾ ਜਾਂਦਾ ਹੈ। ਵਾਇਰਸਾਂ ਬਾਰੇ ਜਾਣਨ ਦੀ ਵਿਧੀ ਨੂੰ ਜੀਨੋਮ ਸੀਕਵੈਂਸਿੰਗ ਕਿਹਾ ਜਾਂਦਾ ਹੈ। ਇਸ ਤੋਂ ਹੀ ਕੋਰੋਨਾ ਦੇ ਨਵੇਂ ਸਟ੍ਰੇਨ ਦਾ ਪਤਾ ਲੱਗਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra