ਹਿਮਾਚਲ ਸਰਕਾਰ ਜੋ ਧਨ ਰਾਸ਼ੀ ਲੋਕਾਂ ਨੂੰ ਦੇ ਰਹੀ ਹੈ ਉਸ ਦਾ ਇਕ-ਇਕ ਪੈਸਾ ਕੇਂਦਰ ਨੇ ਦਿੱਤਾ : ਜੈਰਾਮ ਠਾਕੁਰ
Friday, Oct 27, 2023 - 05:28 PM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ 'ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਰਾਜ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਨੂੰ ਜੋ ਧਨ ਰਾਸ਼ੀ ਦੇ ਰਹੀ ਹੈ, ਉਸ ਦਾ ਇਕ-ਇਕ ਪੈਸਾ ਕੇਂਦਰ ਨੇ ਦਿੱਤਾ ਹੈ। ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ 'ਤੇ 4500 ਕਰੋੜ ਰੁਪਏ ਦੇ ਪੈਕੇਜ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਤੋਂ ਆਰਥਿਕ ਮਦਦ ਮਿਲਣ ਤੋਂ ਬਾਅਦ ਹੀ ਕਾਂਗਰਸ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਦਾ ਐਲਾਨ ਕਰ ਸਕੀ।
ਇਹ ਵੀ ਪੜ੍ਹੋ : ਭਾਰਤ 'ਚ 70 ਸ਼ੱਕੀ ਅੱਤਵਾਦੀ ਹੋਏ ਦਾਖ਼ਲ, ਹਾਈ ਅਲਰਟ 'ਤੇ ਏਜੰਸੀਆਂ
ਰਾਜ ਦੇ ਮੁੱਖ ਮੰਤਰੀ ਠਾਕੁਰ ਨੇ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਝੂਠ ਬੋਲਿਆ ਅਤੇ ਇਕ ਰਾਹਤ ਪੈਕੇਜ ਤਿਆਰ ਕੀਤਾ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ, ਜਿਵੇਂ ਕਿ ਇਹ ਸਾਰਾ ਪੈਸਾ ਰਾਜ ਸਰਕਾਰ ਦੇ ਰਹੀ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਕੇਂਦਰ ਨੇ ਲਗਭਗ 11 ਹਜ਼ਾਰ ਮਕਾਨ ਬਣਾਉਣ ਲਈ ਧਨ ਰਾਸ਼ੀ ਜਾਰੀ ਕੀਤੀ ਹੈ ਅਤੇ ਆਫ਼ਤ ਪ੍ਰਬੰਧਨ ਲਈ 825 ਕਰੋੜ ਰੁਪਏ ਭੇਜੇ ਹਨ। ਠਾਕੁਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਸੜਕਾਂ ਦੀ ਸਾਂਭ-ਸੰਭਾਲ ਅਤੇ ਨਿਰਮਾਣ ਲਈ ਕੇਂਦਰ ਤੋਂ ਧਨ ਰਾਸ਼ੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੁੱਖੂ ਸਰਕਾਰ ਕੋਲ ਸੜਕਾਂ 'ਤੇ ਡਿੱਗੇ ਮਲਬੇ ਨੂੰ ਹਟਾਉਣ ਤੱਕ ਦੇ ਪੈਸੇ ਨਹੀਂ ਹਨ। ਅੱਜ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਫੰਡ ਨਾਲ ਰਾਸ਼ਟਰੀ ਰਾਜਮਾਰਗਾਂ ਅਤੇ ਚਾਰ ਲੇਨ ਦੀ ਤੇਜ਼ੀ ਨਾਲ ਮੁਰੰਮਤ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8