ਕੇਂਦਰ ਨੇ CAA ਦੇ ਅਧੀਨ ਨਾਗਰਿਕਤਾ ਸੰਬੰਧੀ ਅਪਲਾਈ ਕਰਨ ਲਈ ਮੋਬਾਇਲ ਐਪ ਕੀਤਾ ਸ਼ੁਰੂ
Friday, Mar 15, 2024 - 08:54 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਕ ਮੋਬਾਇਲ ਐਪ ਸ਼ੁਰੂ ਕੀਤਾ, ਜੋ ਯੋਗ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.)-2019 ਦੇ ਅਧੀਨ ਭਾਰਤੀ ਨਾਗਰਿਕਤਾ ਲਈ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲਾ ਦੇ ਬੁਲਾਰੇ ਅਨੁਸਾਰ, ਐਪਲੀਕੇਸ਼ਨ ਨੂੰ 'ਗੂਗਲ ਪਲੇਅ ਸਟੋਰ' ਜਾਂ ਕੇਂਦਰ ਸਰਕਾਰ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਬੁਲਾਰੇ ਨੇ ਕਿਹਾ,''ਨਾਗਰਿਕਤਾ ਸੋਧ ਕਾਨੂੰਨ-2019 ਦੇ ਅਧੀਨ ਅਪਲਾਈ ਕਰਨ ਲਈ 'ਸੀਏਏ-2019' ਮੋਬਾਇਲ ਐਪ ਸ਼ੁਰੂ ਕੀਤਾ ਗਿਆ ਹੈ।'' ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲਾ ਨੇ ਸੀਏਏ ਦੇ ਅਧੀਨ ਭਾਰਤੀ ਨਾਗਰਿਕਤਾ ਲਈ ਅਪਲਾਈ ਕਰਨ ਲਈ ਯੋਗ ਲੋਕਾਂ ਲਈ ਪੋਰਟਲ ਸ਼ੁਰੂ ਕੀਤਾ ਸੀ। ਵਿਵਾਦਿਤ ਸੀਏਏ ਨੂੰ ਲਾਗੂ ਕਰਨ ਦੇ ਨਿਯਮਾਂ ਨੂੰ ਸੋਮਵਾਰ ਨੂੰ ਨੋਟੀਫਾਈ ਕੀਤਾ ਗਿਆ ਸੀ, ਜਿਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਮਾਰਗ ਪੱਕਾ ਹੋ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8