ਰਾਸ਼ਟਰਪਤੀ ਚੋਣਾਂ : ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਕੇਂਦਰ ਨੇ ਮੁਹੱਈਆ ਕਰਵਾਈ ''ਜ਼ੈੱਡ ਪਲੱਸ'' ਸੁਰੱਖਿਆ
Wednesday, Jun 22, 2022 - 09:55 AM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰ ਨੇ ਰਾਸ਼ਟਰਪਤੀ ਅਹੁਦੇ ਲਈ ਚੋਣਾਂ 'ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨਾਲ ਲੈੱਸ 'ਜ਼ੈੱਡ ਪਲੱਸ' ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਥਿਆਰਬੰਦ ਦਸਤੇ ਨੇ ਬੁੱਧਵਾਰ ਤੜਕੇ ਮੁਰਮੂ (64) ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਪਾਰਟੀ ਦੀ ਸੰਸਦੀ ਬੋਰਡ ਦੀ ਬੈਠਕ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ 'ਚ ਝਾਰਖੰਡ ਦੀ ਰਾਜਪਾਲ ਦ੍ਰੋਪਦੀ ਮੁਰਮੂ ਦੀ ਰਾਜਦ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਣ ਦਾ ਐਲਾਨ ਕੀਤਾ ਸੀ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਐਲਾਨ ਦੇ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰਾਲਾ ਨੇ ਸੀ.ਆਰ.ਪੀ.ਐੱਫ. ਨੂੰ ਮੁਰਮੂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਲਈ ਆਪਣੇ 'ਵੀ.ਆਈ.ਪੀ.' ਸੁਰੱਖਿਆ ਦਲ ਨੂੰ ਤਾਇਨਾਤ ਕਰਨ ਦਾ ਨਿਰਦੇਸ਼ ਦਿੱਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ