ਹਿੰਸਾ ਦੀਆਂ ਵਧਦੀਆਂ ਘਟਨਾਵਾਂ 'ਤੇ ਕੇਂਦਰ ਨੇ ਮਮਤਾ ਸਰਕਾਰ ਤੋਂ ਮੰਗਿਆ ਜਵਾਬ

Saturday, Jun 15, 2019 - 04:46 PM (IST)

ਹਿੰਸਾ ਦੀਆਂ ਵਧਦੀਆਂ ਘਟਨਾਵਾਂ 'ਤੇ ਕੇਂਦਰ ਨੇ ਮਮਤਾ ਸਰਕਾਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ— ਪੱਛਮੀ ਬੰਗਾਲ ਵਿਚ ਡਾਕਟਰਾਂ ਨਾਲ ਕੁੱਟਮਾਰ ਦੀ ਘਟਨਾ ਤੋਂ ਬਾਅਦ ਜਾਰੀ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਮਮਤਾ ਸਰਕਾਰ ਤੋਂ ਪੁੱਛਿਆ ਕਿ ਉਸ ਨੇ ਵਧਦੀ ਹਿੰਸਾ 'ਤੇ ਲਗਾਮ ਲਾਉਣ ਲਈ ਕੀ ਕਦਮ ਚੁੱਕੇ ਹਨ। ਮੰਤਰਾਲੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਪੱਛਮੀ ਬੰਗਾਲ ਤੋਂ ਰਾਜਨੀਤਿਕ ਹਿੰਸਾ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਜਿਹੀਆਂ ਘਟਨਾਵਾਂ ਦੀ ਜਾਂਚ ਲਈ ਚੁੱਕੇ ਗਏ ਕਦਮਾਂ 'ਤੇ ਰਿਪੋਰਟ ਮੰਗੀ ਹੈ।

Image result for mamata-government amit shah
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਮਤਾ ਸਰਕਾਰ ਨੂੰ 2016 ਤੋਂ 2019 ਦਰਮਿਆਨ ਹੋਈਆਂ ਰਾਜਨੀਤਿਕ ਹਿੰਸਾ ਨੂੰ ਲੈ ਕੇ ਰਿਪੋਰਟ ਮੰਗੀ ਹੈ। ਉਨ੍ਹਾਂ ਮਮਤਾ ਸਰਕਾਰ ਨੂੰ ਪੁੱਛਿਆ ਕਿ ਆਖਰਕਾਰ ਡਾਕਟਰਾਂ ਦੀ ਹੜਤਾਲ ਖਤਮ ਕਰਾਉਣ ਅਤੇ ਰਾਜਨੀਤਿਕ ਹਿੰਸਾ 'ਤੇ ਉਨ੍ਹਾਂ ਨੇ ਹੁਣ ਤਕ ਕੀ ਕੀਤਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਹੋ ਰਹੀ ਹਿੰਸਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਾਲ 2016 ਤੋਂ ਜਾਰੀ ਹਿੰਸਾ ਇਹ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ 'ਚ ਅਸਫਲ ਰਹੀ ਹੈ। ਕੇਂਦਰ ਸਰਕਾਰ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ ਆਪਣੀ ਰਿਪੋਰਟ ਵਿਚ ਦੱਸੇ ਕਿ ਹੁਣ ਤਕ ਦੀ ਰਾਜਨੀਤਿਕ ਹਿੰਸਾ ਨੂੰ ਰੋਕਣ, ਉਸ ਦੀ ਜਾਂਚ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੀ ਕਦਮ ਚੁੱਕੇ ਹਨ।


author

Tanu

Content Editor

Related News