ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
Thursday, Jun 01, 2023 - 05:00 PM (IST)
ਨਵੀਂ ਦਿੱਲੀ (ਯੂ. ਐੱਨ. ਆਈ.) : ਕੇਂਦਰ ਸਰਕਾਰ ਨੇ ਬੁੱਧਵਾਰ ਸਹਿਕਾਰੀ ਖੇਤਰ ਵਿਚ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਸਹਿਕਾਰੀ ਖੇਤਰ ਵਿੱਚ ਅਨਾਜ ਦੀ ਭੰਡਾਰਨ ਸਮਰੱਥਾ ਨੂੰ 700 ਲੱਖ ਟਨ ਤੱਕ ਵਧਾਉਣ ਲਈ ਇੱਕ ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
ਕੈਬਨਿਟ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਸਮੇਂ ਦੇਸ਼ ਵਿੱਚ ਅਨਾਜ ਦੀ ਭੰਡਾਰਨ ਸਮਰੱਥਾ 1450 ਲੱਖ ਟਨ ਹੈ। ਅਗਲੇ 5 ਸਾਲਾਂ ਵਿੱਚ ਇਸ ਸਮਰੱਥਾ ਨੂੰ 2150 ਲੱਖ ਟਨ ਤੱਕ ਵਧਾ ਦਿੱਤਾ ਜਾਵੇਗਾ। ਸਹਿਕਾਰੀ ਖੇਤਰ ਵਿੱਚ ਇਹ ਸਮਰੱਥਾ ਵਧੇਗੀ। ਠਾਕੁਰ ਨੇ ਪ੍ਰਸਤਾਵਿਤ ਯੋਜਨਾ ਨੂੰ ਸਹਿਕਾਰੀ ਖੇਤਰ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਅਨਾਜ ਭੰਡਾਰਨ ਪ੍ਰੋਗਰਾਮ ਦੱਸਿਆ। ਇਸ ਤਹਿਤ ਹਰੇਕ ਬਲਾਕ ਵਿੱਚ 2000 ਟਨ ਸਮਰੱਥਾ ਦੇ ਗੋਦਾਮ ਬਣਾਏ ਜਾਣਗੇ।
ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ
ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਭੰਡਾਰਨ ਸਹੂਲਤਾਂ ਦੀ ਘਾਟ ਕਾਰਨ ਅਨਾਜ ਦੀ ਬਰਬਾਦੀ ਨੂੰ ਰੋਕਣਾ, ਕਿਸਾਨਾਂ ਨੂੰ ਸੰਕਟ ਦੇ ਸਮੇਂ ਆਪਣੀ ਉਪਜ ਨੂੰ ਘੱਟ ਕੀਮਤ ’ਤੇ ਵੇਚਣ ਤੋਂ ਰੋਕਣਾ, ਦਰਾਮਦ ’ਤੇ ਨਿਰਭਰਤਾ ਨੂੰ ਘਟਾਉਣਾ ਅਤੇ ਪਿੰਡਾਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਮੰਤਰੀ ਨੇ ਕਿਹਾ ਕਿ ਸਟੋਰੇਜ ਸਮਰੱਥਾ ਵਧਣ ਨਾਲ ਕਿਸਾਨਾਂ ਲਈ ਢੋਆ-ਢੁਆਈ ਦੀ ਲਾਗਤ ਘਟੇਗੀ । ਨਾਲ ਹੀ ਖੁਰਾਕ ਸੁਰੱਖਿਆ ਮਜ਼ਬੂਤ ਹੋਵੇਗੀ। ਦੇਸ਼ ਵਿੱਚ ਹਰ ਸਾਲ ਲਗਭਗ 3100 ਲੱਖ ਟਨ ਅਨਾਜ ਪੈਦਾ ਹੁੰਦਾ ਹੈ ਪਰ ਮੌਜੂਦਾ ਸਮਰੱਥਾ ਤਹਿਤ ਕੁੱਲ ਉਤਪਾਦਨ ਦਾ ਸਿਰਫ਼ 47 ਫ਼ੀਸਦੀ ਹੀ ਗੋਦਾਮਾਂ ਵਿੱਚ ਰੱਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਖੇਡ ਜਗਤ 'ਚ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਦੀ ਅਮਰੀਕਾ 'ਚ ਦਰਦਨਾਕ ਮੌਤ
ਸੀ. ਆਈ. ਟੀ. ਆਈ. ਐੱਸ. 2.0 ਪ੍ਰੋਗਰਾਮ ਨੂੰ ਵੀ ਮਨਜ਼ੂਰੀ
ਸਰਕਾਰ ਨੇ ਸੀ. ਆਈ. ਟੀ. ਆਈ. ਐੱਸ. (ਸਿਟੀਜ਼ ਇਨਵੈਸਟਮੈਂਟ ਟੂ ਇਨੋਵੇਟ, ਇੰਟੀਗ੍ਰੇਟ ਐਂਡ ਸਸਟੇਨ) 2.0 ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਉਹਨਾਂ ਪ੍ਰੋਜੈਕਟਾਂ ਦਾ ਸਮਰਥਨ ਕਰਦਾ ਹੈ ਜੋ ਏਕੀਕ੍ਰਿਤ ਸ਼ਹਿਰੀ ਪ੍ਰਬੰਧਨ ’ਤੇ ਜ਼ੋਰ ਦਿੰਦੇ ਹੋਏ ਸਰਕੂਲਰ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਦੇ ਹਨ। ਅਨੁਰਾਗ ਠਾਕੁਰ ਨੇ ਦੱਸਿਆ ਕਿ ਸੀ. ਆਈ. ਟੀ. ਆਈ. ਐੱਸ. ਹਾਊਸਿੰਗ ਅਤੇ ਅਰਬਨ ਅਫੇਅਰਜ਼ ਮੰਤਰਾਲਾ, ਫਰਾਂਸੀਸੀ ਵਿਕਾਸ ਏਜੰਸੀ (ਏ. ਐੱਫ. ਡੀ.), ਯੂਰਪੀਨ ਯੂਨੀਅਨ (ਈ. ਯੂ.) ਅਤੇ ਨੈਸ਼ਨਲ ਇੰਸਟੀਚਿਊਟ ਆਫ ਅਰਬਨ ਅਫੇਅਰਜ਼ (ਐਨ.ਆਈ.ਯੂ.ਏ.) ਦਾ ਸਾਂਝਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਚਾਲੂ ਵਿੱਤੀ ਸਾਲ ਵਿੱਚ ਸ਼ੁਰੂ ਹੋਵੇਗਾ ਅਤੇ 4 ਸਾਲਾਂ ਤੱਕ ਚੱਲੇਗਾ। ਇਸ ਯੋਜਨਾ ਲਈ 1760 ਕਰੋੜ ਰੁਪਏ ਜਾਂ 20 ਕਰੋੜ ਯੂਰੋ ਦਾ ਕਰਜ਼ਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼
ਇਸ ਤੋਂ ਇਲਾਵਾ ਏ. ਐੱਫ. ਡੀ. ਅਤੇ ਕੇ. ਐੱਫ. ਡਬਲਿਊ ਵਲੋਂ 10-10 ਕਰੋੜ ਯੂਰੋ ਦਾ ਯੋਗਦਾਨ ਪਾਇਆ ਜਾਵੇਗਾ, ਜਦਕਿ ਯੂਰਪੀਨ ਯੂਨੀਅਨ ਤੋਂ 106 ਕਰੋੜ ਰੁਪਏ ਦੀ ਤਕਨੀਕੀ ਸਹਾਇਤਾ ਮਿਲੇਗੀ। ਸੀ. ਆਈ. ਟੀ. ਆਈ. ਐੱਸ. 2.0 ਦਾ ਉਦੇਸ਼ ਸੀ. ਆਈ. ਟੀ. ਆਈ.ਐਸ 1.0 ਤੋਂ ਮਿਲੀਆਂ ਸਫ਼ਲਤਾਵਾਂ ਦਾ ਲਾਭ ਉਠਾਉਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ