ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਕੇਂਦਰ ਦੇਵੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ : ਮਾਇਆਵਤੀ

Sunday, Nov 07, 2021 - 01:06 PM (IST)

ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਕੇਂਦਰ ਦੇਵੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ : ਮਾਇਆਵਤੀ

ਲਖਨਊ (ਵਾਰਤਾ)- ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਮੀ ਨੂੰ  ਜਨਤਾ ਲਈ ਅਧੂਰੀ ਰਾਹਤ ਦੱਸਿਆ। ਮਾਇਆਵਤੀ ਨੇ ਕਿਹਾ ਕਿ ਦੀਵਾਲੀ ਦਾ ਸਹੀ ਤੋਹਫ਼ਾ ਜਨਤਾ ਨੂੰ ਉਦੋਂ ਮਿਲਦਾ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਅੰਦੋਲਨ ਲਈ ਮਜ਼ਬੂਰ ਕਰ ਰਹੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲੈਂਦੀ।

PunjabKesari

ਮਾਇਆਵਤੀ ਨੇ ਐਤਵਾਰ ਨੂੰ ਟਵੀਟ ਕਰ ਕੇ ਕਿਹਾ,‘‘ਭਾਜਪਾ ਦਾ ਇਹ ਕਹਿਣਾ ਹੈ ਕਿ ‘ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ’ ਆਦਿ ਨੂੰ ਲੋਕ ਜੁਮਲਾ ਨਾ ਮੰਨ ਕੇ ਇਸ ’ਤੇ ਕਿਵੇਂ ਵਿਸ਼ਵਾਸ ਕਰਨ, ਜਦੋਂ ਦੇਸ਼ ਦੇ ਕਿਸਾਨ 3 ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਹੀ ਸਹੀ, ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ। ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਕੇਂਦਰ ਸਰਕਾਰ ਨੇ ਤਿੰਨ ਸਾਲਾਂ ’ਚ ਪਹਿਲੀ ਵਾਰ ਉਤਪਾਦ ਟੈਕਸ ਥੋੜ੍ਹਾ ਘਟਾ ਕੇ ਲੋਕਾਂ ਨੂੰ ਇਸ ਵਾਰ ਦੀਵਾਲੀ ’ਤੇ ਕੁਝ ਰਾਹਤ ਦਾ ਤੋਹਫ਼ਾ ਦਿੱਤਾ ਹੈ। ਉਸੇ ਤਰ੍ਹਾਂ ਦੀਵਾਲੀ ਤੋਂ ਬਾਅਦ ਹੀ ਸਹੀ ਜੇਕਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਵੀ ਦੀਵਾਲੀ ਦਾ ਤੋਹਫ਼ਾ ਦੇ ਦਿੰਦੀ ਹੈ ਤਾਂ ਇਹ ਬਿਹਤਰ ਹੀ ਹੋਵੇਗਾ।’’

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News