ਹਰਿਆਣਾ, ਪੰਜਾਬ ''ਚ ਪਰਾਲੀ ਸਾੜਨ ਦੀ ਨਿਗਰਾਨੀ ਲਈ ਉਡਣ ਦਸਤੇ ਭੇਜੇਗਾ ਕੇਂਦਰ
Friday, Nov 10, 2023 - 02:26 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰ ਸਰਕਾਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਅਤੇ ਰੋਜ਼ਾਨਾ ਰਿਪੋਰਟ ਸੌਂਪਣ ਲਈ ਪੰਜਾਬ ਅਤੇ ਹਰਿਆਣਾ 'ਚ ਉਡਣ ਦਸਤੇ ਭੇਜੇਗੀ। ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੈਬਨਿਟ ਸਕੱਤਰ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਬੈਠਕ 'ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏਕਿਊ.ਐੱਮ.) ਅਤੇ ਵਾਤਾਵਰਣ, ਖੇਤੀਬਾੜੀ, ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ ਅਤੇ ਊਰਜਾ ਮੰਤਰਾਲਿਆਂ ਦੇ ਸਕੱਤਰਾਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼
ਸੂਤਰਾਂ ਅਨੁਸਾਰ ਕੈਬਨਿਟ ਸਕੱਤਰ ਨੇ ਬੈਠਕ ਦੌਰਾਨ ਪੰਜਾਬ ਪ੍ਰਸ਼ਾਸਨ ਨੂੰ ਇਸ ਫ਼ਸਲੀ ਮੌਸਮ ਦੇ ਬਾਕੀ ਦਿਨਾਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਜ਼ਿਲ੍ਹਾ ਅਧਿਕਾਰੀਆਂ, ਸੀਨੀਅਰ ਪੁਲਸ ਸੁਪਰਡੈਂਟ ਅਤੇ ਥਾਣਾ ਇੰਚਾਰਜਾਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਕਿ ਅੱਗੇ ਤੋਂ ਪਰਾਲੀ ਨਾ ਸਾੜੀ ਜਾਵੇ। ਸੂਤਰਾਂ ਨੇ ਦੱਸਿਆ ਕਿ ਸੀ.ਏਕਿਊ.ਐੱਮ. ਨੂੰ ਪੰਜਾਬ ਅਤੇ ਹਰਿਆਮਾ 'ਚ ਉਡਣ ਦਸਤੇ ਤਾਇਨਾਤ ਕਰਨ ਅਤੇ ਖੇਤਾਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਦੀ ਸਥਿਤੀ 'ਚ ਰੋਜ਼ਾਨਾ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8